ਅਸ਼ੋਕ ਵਰਮਾ
ਮਾਨਸਾ 27 ਜੁਲਾਈ 2020: ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 8 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਵਿਰੁੱਧ 7 ਮੁਕੱਦਮੇ ਦਰਜ਼ ਕੀਤੇ ਹਨ।ਉਨ੍ਹਾਂ ਦੱਸਿਆ ਕਿ327 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਸਮੇਤ ਬਲੈਰੋੋ ਗੱਡੀ ਤੇ ਮੋੋਟਰਸਾਈਕਲ, 1 ਚਾਲੂ ਭੱਠੀ ਅਤੇ 145 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਦੌੌਰਾਨੇ ਗਸ਼ਤ ਕੁਲਾਣਾ ਰੋੋਡ ’ਤੇ ਮੌੌਜੂਦ ਸੀ ਤਾਂ ਮੁਖਬਰੀ ਮਿਲੀ ਕਿ ਸੰਜੇ ਪੁੱਤਰ ਚਰਨਾ ਰਾਮ ਵਾਸੀ ਬੁਢਲਾਡਾ ਬਲੈਰੋੋ ਗੱਡੀ ਵਿੱਚ ਹਰਿਆਣਾ ਮਾਰਕਾ ਸ਼ਰਾਬ ਲੈ ਕੇ ਆ ਰਿਹਾ ਹੈ ਅਤੇ ਰੰਗਾ ਪੁੱਤਰ ਚਰਨਾ ਰਾਮ ਵਾਸੀ ਬੁਢਲਾਡਾ ਮੋੋਟਰਸਾਈਕਲ ਸਪਲੈਂਡਰ ਬਿਨ੍ਹਾਂ ਨੰਬਰੀ ’ਤੇ ਸਵਾਰ ਹੋੋ ਕੇ ਬਤੌੌਰ ਗਾਇਡ ਗੱਡੀ ਦੇ ਅੱਗੇ ਅੱਗੇ ਚੱਲ ਰਿਹਾ ਹੈ।ਜਿਸ ’ਤੇ ਸੰਜੇ ਅਤੇ ਰੰਗਾ ਪੁੱਤਰ ਚਰਨਾ ਸਿੰਘ ਵਾਸੀ ਬੁਢਲਾਡਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਢੁੱਕਵੀਂ ਜਗ੍ਹਾ ’ਤੇ ਨਾਕਾਬੰਦੀ ਕਰਕੇ ਦੋਨੋੋਂ ਵਿਅਕਤੀਆਂ ਨੂੰ ਬਲੈਰੋੋ ਗੱਡੀ ਅਤੇ ਮੋੋਟਰਸਾਈਕਲ ਸਪਲੈਂਡਰ ਬਿਨ੍ਹਾਂ ਨੰਬਰੀ ਸਮੇਤ ਕਾਬੂ ਕਰਕੇ 300 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਹੈ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਮਲਕੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਲਖਮੀਰਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਉਸ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌੌਕੇ ’ਤੇ ਕਾਬੂ ਕਰਕੇ 1 ਚਾਲੂ ਭੱਠੀ, 20 ਲੀਟਰ ਲਾਹਣ ਅਤੇ 4 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਬਲਜੀਤ ਸਿੰਘ ਪੁੱਤਰ ਟੇਕ ਸਿੰਘ ਵਾਸੀ ਮਾਖੇਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਸਮੇਤ 20 ਲੀਟਰ ਲਾਹਣ ਬਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਜੋਧਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਬੋੋੜਾਵਾਲ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਉਸ ਨੂੰ ਕਾਬੂ ਕੀਤਾ ਅਤੇ 40 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਕੁਸ਼ੱਲਿਆਂ ਪਤਨੀ ਰਤਨ ਸਿੰਘ ਵਾਸੀ ਸੰਘਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਰੇਡ ਕਰਕੇ ਇਸ ਔਰਤ ਨੂੰ ਕਾਬੂ ਕਰਕੇ ਉਸ ਪਾਸੋਂ 40 ਲੀਟਰ ਲਾਹਣ ਬਰਾਮਦ ਕੀਤੀ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਭੋਲਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੁਢਲਾਡਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਉਸ ਨੂੰ ਕਾਬੂ ਕੀਤਾ ਅਤੇ 25 ਲੀਟਰ ਲਾਹਣ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਉਰਫ ਪੱਪੀ ਪੁੱਤਰ ਰੁਲੀਆ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਹੋੋਣ ’ਤੇ ਉਸ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।