ਅਸ਼ੋਕ ਵਰਮਾ
ਮਾਨਸਾ, 08 ਜੂਨ 2020: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 6 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨਾਂ ਵਿਰੁੱਧ ਸਬੰਧਤ ਧਾਰਾਵਾਂ ਅਧੀਨ 6 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਰਫਤਾਰ ਕੀਤੇ ਦੋੋਸ਼ੀਆਂ ਪਾਸੋੋਂ 640 ਨਸ਼ੀਲੀਆਂ ਗੋਲੀਆਂ, 150 ਲੀਟਰ ਲਾਹਣ, 1 ਚਾਲੂ ਭੱਠੀ ਅਤੇ 56 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 640 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਕੀਤੀਆਂ ਹਨ। ਗਿ੍ਰਫਤਾਰ ਔਰਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਨਸ਼ੀਲੀਆ ਗੋੋਲੀਆਂ ਕਿੱਥੋੋਂ, ਕਿਸ ਪਾਸੋਂ ਲਿਆਂਦੀਆਂ ਸੀ ਅਤੇ ਅੱਗੇ ਕਿੱਥੇ ਵੇਚਣੀਆਂ ਸੀ।ਇਸੇ ਤਰਾਂ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰੂਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੀਰੋੋਕੇ ਕਲਾਂ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌੌਕੇ ਤੇ ਕਾਬੂ ਕਰਕੇ 1 ਚਾਲੂ ਭੱਠੀ, 100 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ।
ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਸੂਬਾ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ ਹੈ। ਡਾ. ਭਾਰਗਵ ਨੇ ਅੱਗੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਅੰਕਿਤ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਗੁਰਚਰਨ ਸਿੰਘ ਉਰਫ ਚਰਨਾ ਪੁੱਤਰ ਸੁੱਚਾ ਸਿੰਘ ਵਾਸੀ ਰੜ ਨੂੰ ਕਾਬੂ ਕਰਕੇ 9 ਬੋੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਕੇਵਲ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਰਨ ਨੂੰ ਕਾਬੂ ਕਰਕੇ 9 ਬੋੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।