ਅਸ਼ੋਕ ਵਰਮਾ
ਮਾਨਸਾ, 10 ਅਗਸਤ 2020: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 8 ਵਿਆਕਤੀ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 9 ਮੁਕੱਦਮੇ ਦਰਜ਼ ਕੀਤੇ ਗਏ ਹਨ। ਪੁਲਿਸ ਨੇ ਇੰਨਾਂ ਪਾਸੋੋਂ 220 ਨਸ਼ੀਲੀਆਂ ਗੋੋਲੀਆਂ, 225 ਲੀਟਰ ਲਾਹਣ ਅਤੇ 125 ਬੋੋਤਲਾਂ ਸ਼ਰਾਬ ਸਮੇਤ ਭੱਠੀ ਦਾ ਸਮਾਨ ਬਰਾਮਦ ਕੀਤੀ ਹੈ। ਜਿਹਨਾਂ ਵਿਰੁੱਧ ਮੁਕੱਦਮੇ ਦਰਜ਼ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਕੁਲਵੀਰ ਸਿੰਘ ਉਰਫ ਟਿੰਕੂ ਪੁੱਤਰ ਪਿਆਰਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 220 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋੋਵੀਡੋੋਲ ਦੀ ਬਰਾਮਦਗੀ ਕੀਤੀ ਅਤੇ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 200 ਲੀਟਰ ਲਾਹਣ ਅਤੇ 60 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਹੈ।
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਜੀਤ ਸਿੰਘ ਉਰਫ ਜੀਤੀ ਪੁੱਤਰ ਨੱਥਾ ਸਿੰਘ ਵਾਸੀ ਰੱਲੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 25 ਲੀਟਰ ਲਾਹਣ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ।ਥਾਣਾ ਜੋੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਤਿਗੁਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੁਰਜ ਰਾਠੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਮੁਲਜਮ ਨੂੰ ਕਾਬੂ ਕਰਕੇ ਭੱਠੀ ਦਾ ਸਮਾਨ, ਖਾਲੀ ਡਰੰਮ ਅਤੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸਵਰਨ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮਘਾਣੀਆਂ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਾਲ ਕਿ੍ਰਸ਼ਨ ਉਰਫ ਬੱਲੂ ਪੁੱਤਰ ਪ੍ਰੀਤਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਹੈ।ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਨੇ ਰੂਪਾ ਸਿੰਘ ਪੁੱਤਰ ਤਾਰੂ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਛੋਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਰੱਲੀ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ। ਗਿ੍ਰਫਤਾਰ ਮੁਲਜਮਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ ਹਨ।