ਨਹੀਂ ਲੈਣੀਆਂ ਲਗਜ਼ਰੀ ਕਾਰਾਂ, ਪੁਰਾਣਿਆਂ ਤੋਂ ਹੀ ਖੋਹਾਂਗੇ - ਭਗਵੰਤ ਮਾਨ (ਵੀਡੀਓ ਵੀ ਦੇਖੋ)
ਜਲੰਧਰ, 14 ਅਪ੍ਰੈਲ 2022 - ਲਗਜ਼ਰੀ ਕਾਰਾਂ ਦੀ ਖਰੀਦ ਬਾਰੇ ਭਗਵੰਤ ਮਾਨ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਜ਼ਰੀ ਕਾਰਾਂ ਦੀ ਖਰੀਦ ਬਾਰੇ ਕੋਈ ਪ੍ਰਸਤਾਵ ਜਾਂ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ ਹੈ। ਇਹ ਬਿਲਕੁਲ ਬੇਬੁਨਿਆਦ ਅਤੇ ਫਰਜ਼ੀ ਹੈ। ਕਿਰਪਾ ਕਰਕੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਗੁਰੇਜ਼ ਕਰੋ।
ਇਸ ਤੋਂ ਪਹਿਲਾਂ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਲਗਜ਼ਰੀ ਕਾਰਾਂ ਦਿੱਤੀਆਂ ਜਾਣਗੀਆਂ ਜਿਸ ਦਾ ਸਰਕਾਰੀ ਖਜ਼ਾਨੇ 'ਤੇ ਫਾਲਤੂ ਬੋਝ ਪਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਨਹੀਂ ਲੈਣੀਆਂ ਲਗਜ਼ਰੀ ਕਾਰਾਂ, ਪੁਰਾਣੀਆਂ ਵੀ ਖੋਹਾਂਗੇ - ਭਗਵੰਤ ਮਾਨ (ਵੀਡੀਓ ਵੀ ਦੇਖੋ)