ਚੰਡੀਗੜ੍ਹ, 22 ਅਪ੍ਰੈਲ 2020 - ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ 'ਚ ਫਸੇ ਸੈਂਕੜੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਬੁੱਧਵਾਰ ਦੁਪਹਿਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਫੋਨ 'ਤੇ ਗੱਲ ਹੋਈ ਹੈ ਤੇ ਉਨ੍ਹਾਂ ਨੇ ਗੱਲ ਕਰਦਿਆਂ ਇਹ ਜਾਣਕਾਰੀ ਦਿੱਤੀ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਜ਼ੂਰ ਸਾਹਿਬ 'ਚ ਫਸੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਬਾਰੇ ਹਰੀ ਝੰਡੀ ਦੇ ਦਿੱਤੀ ਹੈ।
ਇਸ ਫੈਸਲੇ ਤੋਂ ਬਾਅਦ ਕੈਪਟਨ ਨੇ ਚੀਫ਼ ਸਕੱਤਰ ਨੂੰ ਸਾਰੇ ਇੰਤਜ਼ਾਮ ਕਰਨ ਲਈ ਕਹਿ ਦਿੱਤਾ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਏਗਾ।