ਨਾਇਬ ਸਿੰਘ ਪੁਰਬਾ ਨੂੰ ਸਦਮਾ, ਸੁਹਰੇ ਦਾ ਦੇਹਾਂਤ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ,7 ਜੁਲਾਈ 2024 - ਆਮ ਆਦਮੀ ਪਾਰਟੀ ਦੇ ਆਗੂ, ਸਮਾਜ ਸੇਵੀ ਨਾਇਬ ਸਿੰਘ ਪੁਰਬਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸੁਹਰਾ ਸਾਹਿਬ ਹਰਮੰਦਰ ਸਿੰਘ ਢਿੱਲੋਂ ਦਾ ਅਚਾਨਕ ਦੇਹਾਂਤ ਹੋ ਗਿਆ। ਹਰਮਿੰਦਰ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ 9 ਜੁਲਾਈ, ਦਿਨ ਮੰਗਲਵਾਰ, ਦੁਪਹਿਰ 12:30 ਵਜੇ ਗੁਰਦੁਆਰਾ ਜੰਡ ਸਾਹਿਬ, ਰਾਊਕੇ ਕਲਾਂ, ਜ਼ਿਲਾ ਮੋਗਾ ਵਿਖੇ ਹੋਵੇਗੀ।
ਇਸ ਦੁੱਖ ਦੀ ਘੜੀ ’ਚ ਢਿੱਲੋਂ ਪ੍ਰੀਵਾਰ, ਨਾਇਬ ਸਿੰਘ ਪੁਰਬਾ ਨਾਲ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਸੁਖਵੰਤ ਸਿੰਘ ਪੱਕਾ, ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਸਰਪ੍ਰਸਤ ਜਗਜੀਤ ਸਿੰਘ ਚਾਹਲ ਸੇਵਾ ਮੁਕਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਲਾਇਨਜ਼ ਕਲੱਬ ਫ਼ਰੀਦਕੋਟ ਦੇ ਸਕੱਤਰ ਇੰਜ.ਬਲਤੇਜ ਸਿੰਘ ਤੇਜੀ ਜੌੜਾ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਲੋਕ ਗਾਇਕ ਕੁਲਵਿੰਦਰ ਕੰਵਲ, ਲੋਕ ਗਾਇਕ ਹਰਿੰਦਰ ਸੰਧੂ, ਅੰਤਰ ਰਾਸ਼ਟਰੀ ਭੰਗੜਾ ਕਲਾਕਾਰ ਸੁਖਵਿੰਦਰ ਸੁੱਖਾ, ਬਾਬਾ ਜੀਵਨ ਸਿੰਘ ਪਬਲਿਕ ਸਕੂਲ ਦੇ ਚੇਅਰਮੈਨ ਸੁਰਜੀਤ ਗਿੱਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੇ ਪਿ੍ਰੰਸੀਪਲ ਜਸਵਿੰਦਰਪਾਲ ਸਿੰਘ ਮਿੰਟੂ, ਪੰਚਾਇਤ ਸਕੱਤਰ ਯੂਨੀਅਨ ਦੇ ਆਗੂ ਖੁਸ਼ਵਿੰਦਰ ਸਿੰਘ ਹੈਪੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।