ਨਾਮਜਦਗੀਆਂ ਦੇ ਦੂਜੇ ਦਿਨ 15 ਨਾਮਜਦਗੀਆਂ ਦਾਖਲ
ਚੰਡੀਗੜ, 23 ਅਪ੍ਰੈਲ: ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ - 02 ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸ੍ਰੀ ਗੁਰਜੀਤ ਸਿੰਘ ਔਜਲਾ ਅਤੇ ਸ੍ਰੀ ਸੁਖਜਿੰਦਰ ਸਿੰਘ ਔਜਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਕਾਂਗਰਸ ਪਾਰਟੀ ਦੇ ਜਸਬੀਰ ਸਿੰਘ ਗਿੱਲ ਅਤੇ ਹਰਪਿੰਦਰ ਜੀਤ ਸਿੰਘ ਵੱਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਦੇ ਕਸ਼ਮੀਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ ਵੱਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਕਾਂਗਰਸ ਪਾਰਟੀ ਦੇ ਰਾਜਕੁਮਾਰ ਅਤੇ ਸੋਨੀਆ ਵੱਲੋਂ, ਲੋਕ ਸਭਾ ਹਲਕਾ 08-ਫਤਿਹਗੜ• ਸਾਹਿਬ (ਐਸ.ਸੀ) ਲਈ ਆਜ਼ਾਦ ਉਮੀਦਵਾਰ ਐਡਵੋਕੇਟ ਪ੍ਰਭਜੋਤ ਸਿੰਘ ਅਤੇ ਜੈ ਜਵਾਨ ਜੈ ਕਿਸਾਨ ਪਾਰਟੀ ਦੀ ਬਲਵਿੰਦਰ ਕੌਰ ਵੱਲੋਂ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਆਜ਼ਾਦ ਉਮੀਦਵਾਰ ਦਰਸ਼ਨ ਸਿੰਘ ਵੱਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਆਜ਼ਾਦ ਉਮੀਦਵਾਰ ਜਸਵੰਤ ਸਿੰਘ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ-ਲੈਨਿਨਸਟ) (ਲਿਬਰੇਸ਼ਨ) ਦੇ ਭਗਵੰਤ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਜ਼ਾਦ ਉਮੀਦਵਾਰ ਗੁਰਨਾਮ ਸਿੰਘ ਅਤੇ ਜਸਬੀਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਉਨ•ਾਂ ਦੱਸਿਆ ਕਿ ਨਾਮਜ਼ਦਗੀਆਂ ਦੇ ਪਹਿਲੇ ਦਿਨ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 24 ਹੋ ਗਈਆਂ ਹਨ।