ਸ੍ਰੀ ਮਦਨ ਮੋਹਨ ਮਿੱਤਲ ਕੈਬਨਿਟ ਵਜ਼ੀਰ ਸਥਾਨਕ ਆਈ.ਟੀ.ਆਈ ਦੀਆਂ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ। ਨਾਲ ਸ. ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਪੰਜਾਬ ਸਰਕਾਰ, ਚੇਅਰਮੈਨ ਰਵੀਕਰਨ ਸਿੰਘ ਕਾਹਲੋਂ ਤੇ ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਵੀ ਨਜਰ ਆ ਰਹੇ ਹਨ।
ਫਹਿਤਗੜ੍ਹ ਚੂੜੀਆਂ/ਬਟਾਲਾ, 28 ਅਗਸਤ, 2016 : ਪੰਜਾਬ ਸਰਕਾਰ ਵਲੋਂ ਛੇ ਬਹੁ ਹੁਨਰ ਵਿਕਾਸ ਕੇਂਦਰ ਲੁਧਿਆਣਾ, ਸ੍ਰੀ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ, ਹੁਸ਼ਿਆਰਪੁਰ, ਜਲੰਧਰ ਤੇ ਬਠਿੰਡਾ ਵਿਖੇ 72 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਹਨ ਅਤੇ ਪੰਜ ਹੋਰ ਬਹੁ ਹੁਨਰ ਵਿਕਾਸ ਕੇਦਰ ਵੀ ਉਸਾਰੀ ਅਧੀਨ ਹਨ। ਇਹ ਪ੍ਰਗਟਾਵਾ ਸ੍ਰੀ ਮਦਨ ਮੋਹਨ ਮਿੱਤਲ ਉਦਯੋਗ ਤੇ ਵਣਜ ਤਕਨੀਕੀ ਸਿੱਖਿਆ ਤੇ ਉਦਯੋਗ ਸਿਖਲਾਈ ਤੇ ਸੰਸਦੀ ਮਾਮਲੇ ਮੰਤਰੀ ਨੇ 2 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਫਤਿਹਗੜ੍ਹ ਚੂੜੀਆਂ ਦੀ ਆਈ.ਟੀ.ਆਈਜ਼ ਵਿਖੇ ਦੋ ਇਮਾਰਤੀ ਮੰਜਿਲਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸ. ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਪੰਜਾਬ ਸਰਕਾਰ, ਚੇਅਰਮੈਨ ਰਵੀਕਰਨ ਸਿੰਘ ਕਾਹਲੋਂ ਤੇ ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਵੀ ਮੋਜੂਦ ਸਨ।
ਨੀਂਹ ਪੱਥਰ ਰੱਖਣ ਤੋਂ ਪਹਿਲਾਂ ਸਥਾਨਕ ਇਕ ਪੈਲੇਸ ਵਿਖੇ ਕਰਵਾਏ ਸਮਾਗਮ ਦੋਰਾਨ ਵੱਡੀ ਗਿਣਤੀ ਵਿਚ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਮਿੱਤਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਸਰਬਪੱਖੀ ਵਿਕਾਸ ਕਾਰਜ ਕੀਤੇ ਹਨ ਅਤੇ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਉਸਾਰੀ ਅਧੀਨ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਰਾਜ ਅੰਦਰ ਸਕਿਲ ਡਿਵਲਪਮੈਂਟ ਸੈਂਟਰ ਖੋਲ੍ਹੇ ਜਾ ਰਹੇ ਹਨ ਤਾਂ ਜੋ ਨੌਜਵਾਨ ਆਪਣਾ ਕਾਰੋਬਰ ਕਰ ਸਕਣ। ਉਨਾਂ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿਚ ਬਹੁ ਹੁਨਰ ਵਿਕਾਸ ਦਾ ਮਿਆਰ ਹੋਰ ਉੱਚਾ ਚੁੱਕਣ ਲਈ 52 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਨਵੇਂ ਕੇਂਦਰ ਸਥਾਪਿਤ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਟਾ-ਦਾਲ ਸਕੀਮ, ਲੜਕੀਆਂ ਨੂੰ ਮੁਫਤ ਸਾਈਕਲ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਕਿਸਾਨਾਂ ਤੋ ਹੋਰ ਲੋੜਵੰਦ ਵਰਗ ਦੇ ਲੋਕਾਂ ਲਈ ਮੁਫਤ ਬਿਜਲੀ ਦੀ ਸਹੂਲਤ ਆਦਿ ਪ੍ਰਦਾਨ ਕੀਤੀ ਗਈ ਹੈ ਅਤੇ ਸੂਬੇ ਦੇ ਸਰਬੱਖੀ ਵਿਕਾਸ ਲਈ ਬੁਨਅਿਾਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਰਕਾਰ 1 ਲੱਖ 13 ਹਜਾਰ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਅੰਦਰ ਨੌਕਰੀਆਂ ਪ੍ਰਦਾਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਭਰਤੀ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਰ ਤੇ ਕੀਤੀ ਜਾ ਰਹੀ ਹੈ।
ਸ੍ਰੀ ਮਿੱਤਲ ਨੇ ਸ. ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਦੇ ਕਹਿਣ 'ਤੇ ਮੌਕੇ ਤੇ ਹੀ ਸਥਾਨਕ ਦੋ ਆਈ.ਟੀ,ਆੀਜ਼ ਵਿਖੇ ਚੱਲ ਰਹੀਆਂ ਟਰੇਡਾਂ ਵਿਚ ਇਕ ਹੋਰ ਨਵੀਂ ਟਰੇਡ ਸਟੋਨੈਗ੍ਰਾਫੀ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਅਤੇ ਨਾਲ ਹੀ ਕਿਹਾ ਇਥੇ ਬੁਨਅਿਾਦੀ ਢਾਂਚੇ ਲਈ ਜਿੰਨੇ ਵੀ ਪੈਸੇ ਦੀ ਲੋੜ ਹੋਵੇਗੀ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਸ. ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਨੇ ਸ੍ਰੀ ਮਿੱਤਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਮਿੱਤਲ ਨੇ ਹਮੇਸਾਂ ਹੀ ਉਨਾਂ ਦੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਖੁੱਲਦਿਲੀ ਨਾਲ ਮਦਦ ਕੀਤੀ ਹੈ, ਜਿਸ ਦੇ ਉਹ ਰਿਣੀ ਹਨ। ਉਨਾਂ ਅੱਗੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਕੰਮ ਕੀਤੇ ਗਏ ਹਨ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਉਸਾਰੀ ਅਧੀਨ ਹਨ।
ਚੇਅਰਮੈਨ ਸ੍ਰੀ ਰਵੀਕਰਨ ਸਿੰਘ ਕਾਹਲੋਂ ਨੇ ਸ੍ਰੀ ਮਿੱਤਲ ਦੇ ਧਿਆਨ ਵਿਚ ਲਿਆਂਦਾ ਕਿ ਉਨਾਂ ਦੇ ਹਲਕੇ ਅੰਦਰ 10 ਏਕੜ ਜ਼ਮੀਨ ਜੋ ਪਹਿਲਾਂ ਆਈ.ਟੀ.ਆਈ ਖੋਲੇ ਜਾਣ ਲਈ ਉਨਾਂ ਦੇ ਵਿਭਾਗ ਨੇ ਖਰੀਦੀ ਸੀ , ਹੁਣ ਉਥੇ ਨੌਜਵਾਨਾਂ ਦੀ ਸਹੂਲਤ ਲਈ ਸਕਿਲ ਡਿਵੈਲਪਮੈਂਟ ਸੈਂਟਰ ਖੋਲ ਦਿੱਤਾ ਜਾਵੇ, ਜਿਸ ਨਾਲ ਜ਼ਿਲੇ ਦੇ ਨੌਜਵਾਨਾਂ ਨੂੰ ਤਕਨੀਕੀ ਪੱਖੋ ਬਹੁਤ ਵੱਡੀ ਸਹੂਲਤ ਮਿਲੇਗੀ। ਜਿਸ ਸਬੰਧੀ ਸ੍ਰੀ ਮਿੱਤਲ ਨੇ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਜਲਦ ਕਾਰਵਾਈ ਪੂਰੀ ਕਰਨਗੇ।
ਇਸ ਮੌਕੇ ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਜਿਲੇ ਅੰਦਰ 8 ਆਈ.ਟੀ.ਆਈਜ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿਸ ਵਿਚ ਤਿੰਨ ਆਈ.ਟੀ.ਆਈਜ਼ ਲੜਕੀਆਂ ਦੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅੰਦਰ ਵਿਦਿਆਰਥੀਆਂ ਨੂੰ ਸੁਚਾਰੂ ਤੇ ਮਿਆਰੀ ਵਾਤਾਵਰ ਮੁੱਹਈਆ ਕਰਵਾਉਣ ਲਈ ਜਿਲਾ ਪ੍ਰਸ਼ਾਸਨ ਕੋਈ ਢਿੱਲਮੱਠ ਨਹੀਂ ਵਰਤ ਰਿਹਾ ਹੈ। ਇਸ ਮੌਕੇ ਸ੍ਰੀ ਸੱਜਣ ਸਿੰਘ ਬੱਜੂਮਾਨ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਰਿੰਦਰ ਛਿੰਦੀ ਸਾਬਕਾ ਪ੍ਰਧਾਨ ਨਗਰ ਕੌਸਲ, ਚੇਅਰਮੈਨ ਸ੍ਰੀ ਰਮੇਸ ਮਰਵਾਹਾ, ਪ੍ਰਿੰਸੀਪਲ ਮੁਨੀਸ਼ ਗਾਂਧੀ, ਪ੍ਰਿੰਸੀਪਲ ਵਿਜੇ ਕੁਮਾਰ ਤੇ ਵੱਡੀ ਗਿਣਤੀ ਵਿਚ ਅਕਾਲੀ -ਭਾਜਪਾ ਆਗੂ ਤੇ ਵਰਕਰ ਆਦਿ ਹਾਜ਼ਰ ਸਨ।