← ਪਿਛੇ ਪਰਤੋ
ਚੰਡੀਗੜ੍ਹ, 26 ਫਰਵਰੀ 2021 - ਮਜ਼ਦੂਰ ਆਗੂ ਨੌਦੀਪ ਕੌਰ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੌਦੀਪ ਕੌਰ ਨੂੰ ਤੀਜੀ ਐਫ. ਆਈ. ਆਰ. 'ਚ ਵੀ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ 'ਚੋਂ ਰਿਹਾਅ ਕਰਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਨੌਦੀਪ ਨੂੰ 2 ਕੇਸਾਂ 'ਚੋਂ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ।
Total Responses : 267