ਜੀ ਐਸ ਪੰਨੂ
ਪਟਿਆਲਾ, 17 ਮਈ 2020 - ਜ਼ਿਲ੍ਹਾ ਪਟਿਆਲਾ ਤੋਂ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 86 ਸੈਂਪਲਾ ਵਿਚੋਂ 72 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਬਾਕੀ ਸੈਂਪਲਾ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ। ਅੱਜ ਕੋਈ ਕੋਵਿਡ ਪਾਜ਼ੀਟਿਵ ਕੇਸ ਪਟਿਆਲਾ 'ਚੋਂ ਨਹੀਂ ਆਇਆ। ਉਹਨਾਂ ਕਿਹਾ ਕਿ ਜ਼ਿਲ੍ਹੇ ਲਈ ਇਹ ਇੱਕ ਬੜੀ ਰਾਹਤ ਭਰੀ ਖਬਰ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਜ਼ਿਲ੍ਹੇ ਭਰ ਵਿਚੋਂ ਵੱਖ-ਵੱਖ ਥਾਂਵਾਂ ਤੋਂ ਲਏ ਜਾ ਰਹੇ ਸੈਂਪਲਾਂ ਵਿਚੋਂ ਕੋਈ ਵੀ ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਨਹੀ ਹੋਇਆ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 117 ਸੈਂਪਲ ਲਏ ਗਏ ਹਨ ਜਿਹਨਾਂ ਵਿਚੋਂ ਜਿਆਦਾਤਰ ਬਾਹਰੋਂ ਆ ਰਹੇੇ ਯਾਤਰੀਆਂ/ਲੇਬਰ, ਫਲੂ ਕਾਰਨਰਾ 'ਤੇ ਲਏ ਗਏ ਸੈਂਪਲ ਸ਼ਾਮਲ ਹਨ। ਜਿਹਨਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ। ਉੁਹਨਾਂ ਦੱਸਿਆਂ ਕਿ ਰਾਜਿੰਦਰਾ ਹਸਪਤਾਲ ਵਿਚ ਦਾਖਲ ਸਾਰੇ ਕੋਵਿਡ ਪਾਜ਼ੀਟਿਵ ਵਿਅਕਤੀ ਠੀਕ ਠਾਕ ਹਨ।
ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 2313 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ 105 ਕੋਵਿਡ ਪਾਜ਼ੀਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 2076 ਨੈਗੇਟਿਵ ਅਤੇ 132 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪਾਜ਼ੀਟਿਵ ਕੇਸਾਂ ਵਿੱਚੋਂ ਦੋ ਪਾਜ਼ੀਟਿਵ ਕੇਸਾਂ ਦੀ ਮੌਤ ਹੋ ਚੁੱਕੀ ਹੈ ਅਤੇ 83 ਕੇਸ ਠੀਕ ਹੋ ਚੁੱਕੇ ਹਨ।ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ।