ਪਟਿਆਲਾ: 147 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਜਗਤਾਰ ਸਿੰਘ
- 2394 ਨੇ ਲਗਵਾਈ ਕੋਵਿਡ ਵੈਕਸੀਨ
- 6 ਜੂਨ ਨੂੰ ਵੀ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਹੋਵੇਗਾ ਕੋਵਿਡ ਟੀਕਾਕਰਣ
ਪਟਿਆਲਾ 5 ਜੂਨ 2021 - ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 2394 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 3,57,865 ਹੋ ਗਿਆ ਹੈ। ਅੱਜ ਪਟਿਆਲਾ ਸ਼ਹਿਰ ਦੇ ਗੁਰਦੁਆਰਾ ਸਾਹਿਬ ਮੋਤੀ ਬਾਗ ਦੇ ਨਜ਼ਦੀਕ ਮੋਦੀ ਖਾਨਾ ਵਿੱਚ ਲਗਾਏ ਕੋਵਿਡ ਟੀਕਾਕਰਨ ਕੈਂਪ ਦਾ ਨਿਰੀਖਣ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋਂ ਕੀਤਾ ਗਿਆ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ੍ਹ ਮਿਤੀ 6 ਜੂਨ ਦਿਨ ਐਤਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ਼ ਸਕੂਲ ਮਾਡਲ ਟਾਊਨ, ਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪ, ਕਮਿਊਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਊਨਿਟੀ ਹਾਲ ਪੁਲਿਸ ਲਾਈਨ,ਰੋਟਰੀ ਭਵਨ ਐਸ.ਐਸ.ਟੀ. ਨਗਰ, ਸ਼੍ਰੀ ਸਾਈਂ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ,ਰਾਧਾ ਸੁਆਮੀ ਸਤਸੰਗ ਘਰ ਸੂਲਰ ,ਫਰੀ ਮੈਸਨ ਹਾਲ ਨੇੜੇ ਫੁਆਰਾ ਚੌਂਕ, ਕਮਿਊਨਿਟੀ ਸੈਂਟਰ ਮੈਨ ਰੋਡ ਅਨੰਦ ਨਗਰ, ਸ਼ਿਵ ਮੰਦਰ ਸਫਾਬਾਦੀ ਮੰਦਰ ਅਰੋੜਿਆਂ ਮੁਹੱਲਾ, ਨਾਭਾ ਦੇ ਰਾਧਾ ਸੁਆਮੀ ਸਤਸੰਗ ਘਰ ਅਤੇ ਰੋਟਰੀ ਕਲੱਬ, ਗੁਰੂ ਦੁਆਰਾ ਸਿੰਘ ਸਭਾ ਸਨੌਰ, ਧਰਮਸ਼ਾਲਾ ਪਿੰਡ ਰਾਮਨਗਰ ਚੁੰਨੀ ਵਾਲਾ, ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਭਵਨ, ਐਨ.ਟੀ.ਸੀ ਸਕੂਲ-3, ਰਾਧਾਸੁਆਮੀ ਸਤਸੰਗ ਭਵਨ ਪਿੰਡ ਬਾਰਨ, ਅਗਰਵਾਲ ਧਰਮਸ਼ਾਲਾ ਸਮਾਣਾ, ਪਿੰਡ ਕਾਲੋਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਦਿ ਮਰਦਾਂਪੁਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀਂ ਹੋਵੇਗਾ।ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ ਅਤੇ ਗੁਰਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ 147 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3851 ਦੇ ਕਰੀਬ ਰਿਪੋਰਟਾਂ ਵਿਚੋਂ 147 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 47354 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 210 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 44654 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1435 ਹੈ। ਜ਼ਿਲ੍ਹੇ ਵਿੱਚ 06 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1265 ਹੋ ਗਈ ਹੈ।