ਭਾਵਨਾ ਗੁਪਤਾ, ਗੈਸਟ ਰਿਪੋਰਟਰ
- ਜ਼ਿਲ੍ਹੇ ਵਿੱਚ ਕੋਵਿਡ ਪਾਜ਼ੀਟਿਵ ਕੇਸਾਂ ਦੀ ਗਿਣਤੀ ਹੋਈ 5417
- ਸ਼ਹਿਰ ਦੇ ਦੋ ਹੋਰ ਏਰੀਏ ਵਿਚ ਲਗਾਈ ਮਾਈਕਰੋ ਕੰਟੈਨਮੈਂਟ
- ਹੁਣ ਤੱਕ 3846 ਵਿਅਕਤੀ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ : ਡਾ.ਮਲਹੋਤਰਾ
ਪਟਿਆਲਾ, 26 ਅਗਸਤ 2020 - ਜ਼ਿਲ੍ਹੇ ਵਿੱਚ 185 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰਾਪਤ 2000 ਦੇ ਕਰੀਬ ਰਿਪੋਰਟਾਂ ਵਿਚੋ 185 ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 5417 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹੇ ਦੇ 169 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 3846 ਹੋ ਗਈ ਹੈ। ਪਾਜ਼ੀਟਿਵ ਕੇਸਾਂ ਵਿੱਚੋਂ 135 ਪਾਜ਼ੀਟਿਵ ਕੇਸਾਂ ਦੀ ਮੌਤ ਹੋ ਚੁੱਕੀ ਹੈ,3846 ਕੇਸ ਠੀਕ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1436 ਹੈ।
ਪਾਜ਼ੀਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 185 ਕੇਸਾਂ ਵਿਚੋ 87 ਪਟਿਆਲਾ ਸ਼ਹਿਰ,22 ਰਾਜਪੁਰਾ, 17 ਨਾਭਾ, 22 ਸਮਾਣਾ, 01 ਸਨੋਰ ਅਤੇ 36 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 41 ਪਾਜ਼ੀਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ, 143 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਅਤੇ ਇੱਕ ਬਾਹਰੀ ਰਾਜ ਤੋਂ ਆਏ ਵਿਅਕਤੀ ਦੇ ਲਏ ਸੈਂਪਲਾ ਵਿਚੋਂ ਆਏ ਪਾਜ਼ੀਟਿਵ ਕੇਸ ਸ਼ਾਮਲ ਹਨ।
ਡਾ. ਮਲਹੋਤਰਾ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ ਪੰਜ ਕੋਵਿਡ ਪਾਜ਼ੀਟਿਵ ਮਰੀਜਾਂ ਦੀ ਮੌਤ ਹੋ ਗਈ ਹੈ। ਜਿਹਨਾਂ ਵਿਚੋ ਚਾਰ ਪਟਿਆਲਾ ਸ਼ਹਿਰ ਅਤੇ ਇੱਕ ਸਨੋਰ ਨਾਲ ਸਬੰਧਤ ਹਨ।ਪਹਿਲਾ ਪਟਿਆਲਾ ਦੇ ਸਰਹੰਦੀ ਬਜਾਰ ਵਿਚ ਰਹਿਣ ਵਾਲਾ 74 ਸਾਲਾ ਬਜੁਰਗ ਜੋ ਕਿ ਪੁਰਾਨੀ ਸ਼ੁਗਰ ਅਤੇ ਬੀ.ਪੀ. ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ਼ ਸੀ, ਦੁਸਰਾ ਪੁਰਾਨਾ ਲਾਲ ਬਾਗ ਦਾ ਰਹਿਣ ਵਾਲਾ 85 ਸਾਲਾ ਬਜੁਰਗ ਜੋ ਕਿ ਪੁਰਾਨੀ ਸਾਹ ਦੀ ਬਿਮਾਰੀ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ, ਤੀਸਰਾ ਰਾਘੌਮਾਜਰਾ ਦੀ ਰਹਿਣ ਵਾਲੀ 55 ਸਾਲਾ ਅੋਰਤ ਜੋ ਕਿ ਪੁਰਾਨੀ ਬੀ.ਪੀ. ਦੀ ਮਰੀਜ ਸੀ, ਚੋਥਾਂ ਨਿਉ ਲਾਲ ਬਾਗ ਦਾ ਰਹਿਣ ਵਾਲਾ 55 ਸਾਲਾ ਵਿਅਕਤੀ ਜੋ ਕਿ ਸਾਹ ਦੀ ਦਿੱਕਤ ਕਾਰਣ 21 ਤਾਰੀਕ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਇਆ ਸੀ, ਪੰਜਵਾਂ ਸਨੋਰ ਦਾ ਰਹਿਣ ਵਾਲਾ 25 ਸਾਲਾ ਨੋਜਵਾਨ ਜੋ ਕਿ ਕੋਈ ਜਹਿਰੀਲਾ ਪਦਾਰਥ ਖਾਣ ਕਾਰਣ ਪਹਿਲਾ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ਼ ਹੋਇਆ ਸੀ ਅਤੇ ਬਾਦ ਵਿਚ ਰੈਫਰ ਹੋ ਕੇ 22 ਤਾਰੀਖ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਇਆ ਸੀ। ਇਹ ਸਾਰੇ ਮਰੀਜ਼ ਹਸਪਤਾਲ ਵਿੱਚ ਦਾਖਲ਼ ਸਨ ਅਤੇ ਇਹਨਾਂ ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੌਤ ਹੋ ਗਈ ਹੈ। ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ ਹੁਣ 135 ਹੋ ਗਈ ਹੈ।
ਉਹਨਾਂ ਦੱਸਿਆ ਕਿ ਕੋਵਿਡ ਪਾਜ਼ੀਟਿਵ ਜ਼ਿਆਦਾ ਕੇਸ ਆਉਣ ਤੇਂ ਪਟਿਆਲਾ ਸਰਹੰਦ ਰੋਡ ਸਥਿਤ ਗਰੀਨ ਪਾਰਕ ਏਰੀਏ ਅਤੇ ਤੇਜ ਬਾਗ ਕਲੋਨੀ ਵਿਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ।ਜਿਸ ਨਾਲ ਹੁਣ ਜ਼ਿਲ੍ਹੇ ਵਿੱਚ ਮਾਈਕਰੋ ਕੰਟੈਨਮੈਂਟ ਵਾਲੇ ਏਰੀਏ ਦੀ ਗਿਣਤੀ 11 ਹੋ ਗਈ ਹੈ। ਉਹਨਾਂ ਦੱਸਿਆਂ ਕਿ ਘਨੋਰ ਅਤੇ ਸਮਾਣਾ ਸਥਿਤ ਫੈਕਟਰੀਆਂ ਵਿਚ ਕੰਨਟੈਕ ਟਰੇਸਿੰਗ ਅਤੇ ਰੈਨਡਮ ਸੈਂਪਲਿੰਗ ਦੌਰਾਨ ਕਾਫੀ ਮਾਤਰਾ ਵਿੱਚ ਕੋਵਿਡ ਪੋਜਟਿਵ ਕੇਸ ਸਾਹਮਣੇ ਆਏ ਹਨ। ਇਸ ਲਈ ਉਹਨਾਂ ਜ਼ਿਲ੍ਹੇ ਦੇ ਸਮੂਹ ਫੈਕਟਰੀ/ ਕਾਰਖਨਿਆਂ ਦੇ ਮਾਲਕਾਂ ਨੂੰ ਮੁੜ ਬੇਨਤੀ ਕੀਤੀ ਕਿ ੳਹ ਉਹਨਾਂ ਦੇ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜਮਾਂ ਜਿਹਨਾਂ ਵਿਚ ਕੋਵਿਡ ਲੱਛਣ ਜਿਵੇਂ ਬੁਖਾਰ,ਖਾਂਸੀ,ਸਾਹ ਦੀ ਤਕਲੀਫ ਆਦਿ ਪਾਏ ਜਾਂਦੇ ਹਨ, ਉਹਨਾਂ ਦੀ ਤੁਰੰਤ ਕੋਵਿਡ ਜਾਂਚ ਕਰਵਾਉਣ ਅਤੇ ਰੈਨਡਮ ਸੈਪਲਿੰਗ ਦੌਰਾਨ ਕੰਮ ਕਰਦੇ ਮੁਲਾਜਮਾ ਦੇ ਵੱਧ ਤੋਂ ਵੱਧ ਕਾਮਿਆਂ ਦੇ ਕੋਵਿਡ ਟੈਸਟ ਕਰਵਾਏ ਜਾਣ। ਕਿਉਂਕਿ ਇਹਨਾ ਸੰਸਥਾਂਵਾ ਵਿੱਚ ਜਿਆਦਾ ਮਾਤਰਾ ਵਿੱਚ ਕਾਮੇ ਹੋਣ ਕਾਰਣ ਇੰਫੈਕਸ਼ਨ ਦਾ ਜਲਦ ਅਤੇ ਜਿਆਦਾ ਫੈਲਣ ਦਾ ਡਰ ਹੁੰਦਾ ਹੈ।ਅੱਜ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1700 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 77758 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋਂ ਜ਼ਿਲ੍ਹਾ ਪਟਿਆਲਾ ਦੇ 5417 ਕੋਵਿਡ ਪਾਜ਼ੀਟਿਵ, 69111 ਨੈਗਟਿਵ ਅਤੇ ਲੱਗਭਗ 3050 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।