ਜੀ ਐਸ ਪੰਨੂ
ਪਟਿਆਲਾ, 12 ਸਤੰਬਰ 2020 - 2300 ਦੇ ਕਰੀਬ ਰਿਪੋਰਟਾਂ ਵਿਚੋ 253 ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਇਸ ਤਰ੍ਹਾਂ ਹੁਣ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 8410 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹੇ ਦੇ 116 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਪਾਜ਼ੀਟਿਵ ਕੇਸਾਂ ਵਿੱਚੋਂ 04 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 232 ਹੋ ਗਈ ਹੈ, 6498 ਕੇਸ ਠੀਕ ਹੋ ਚੁੱਕੇ ਹਨ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1680 ਹੈ।
ਪਾਜ਼ੀਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 253 ਕੇਸਾਂ ਵਿਚੋਂ 159 ਪਟਿਆਲਾ ਸ਼ਹਿਰ, 03 ਸਮਾਣਾ, 34 ਰਾਜਪੁਰਾ, 14 ਨਾਭਾ, ਬਲਾਕ ਭਾਦਸੋਂ ਤੋਂ 09, ਬਲਾਕ ਕੋਲੀ ਤੋਂ 11, ਬਲਾਕ ਕਾਲੋਮਾਜਰਾ ਤੋਂ 07, ਬਲਾਕ ਹਰਪਾਲ ਪੁਰ ਤੋਂ 05, ਬਾਲਕ ਦੁਧਨਸਾਧਾ ਤੋਂ 05, ਬਲਾਕ ਸ਼ੁਤਰਾਣਾ ਤੋਂ 06 ਕੇਸ ਰਿਪੋਰਟ ਹੋਏ ਹਨ। ਇਹਨਾਂ ਵਿਚੋਂ 85 ਪਾਜ਼ੀਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ, 168 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜ਼ਾਂ ਦੇ ਲਏ ਸੈਂਪਲਾ ਵਿਚੋਂ ਆਏ ਪਾਜ਼ੀਟਿਵ ਕੇਸ ਸ਼ਾਮਲ ਹਨ।
ਡਾ. ਮਲਹੋਤਰਾ ਨੇ ਦੱਸਿਆ ਕਿ ਚਾਰ ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਹਨਾਂ ਵਿਚੋਂ ਤਿੰਨ ਪਟਿਆਲਾ, ਇੱਕ ਤਹਿਸੀਲ ਸਮਾਣਾ ਨਾਲ ਸਬੰਧਤ ਹਨ।ਪਹਿਲਾ ਪਟਿਆਲਾ ਦ ਸਰਾਭਾ ਨਗਰ ਦਾ ਰਹਿਣ ਵਾਲਾ 85 ਸਾਲਾ ਬਜੁਰਗ ਜੋ ਕਿ ਪੁਰਾਨਾ ਸ਼ੁਗਰ ਅਤੇ ਦਿਲ ਦੀਆ ਬਿਮਾਰੀਆ ਦਾ ਮਰੀਜ਼ ਸੀ, ਦੁਸਰਾ ਗੁਰੂ ਤੇਗ ਬਹਾਦਰ ਕਲੋਨੀ ਦਾ ਰਹਿਣ ਵਾਲਾ 61 ਸਾਲਾ ਪੁਰਸ਼ ਜੋ ਕਿ ਪੁਰਾਨਾ ਸ਼ੁਗਰ ਦਾ ਮਰੀਜ਼ ਸੀ ਅਤੇ ਸਾਹ ਦੀ ਦਿੱਕਤ ਕਾਰਣ ਹਸਪਤਾਲ ਵਿਚ ਦਾਖਲ ਹੋਇਆ ਸੀ, ਤੀਸਰਾ ਸੂਤ ਵਾਲਾ ਮੁੱਹਲਾ ਦਾ ਰਹਿਣ ਵਾਲਾ 68 ਸਾਲਾ ਪੁਰਸ਼ ਜੋ ਕਿ ਪੁਰਾਨਾ ਹਾਈਪਰਟੈਂਸ਼ਨ ਦਾ ਮਰੀਜ ਸੀ, ਚੌਥਾ ਪਿੰਡ ਗਾਜੇਵਾਸ ਤਹਿਸੀਲ ਸਮਾਣਾ ਦੀ ਰਹਿਣ ਵਾਲੀ 60 ਸਾਲ ਔਰਤ ਜੋ ਕਿ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਈ ਸੀ।ਇਹ ਸਾਰੇ ਮਰੀਜ਼ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸਨ ਅਤੇ ਇਲਾਜ ਦੌਰਾਨ ਇਹਨਾਂ ਦੀ ਮੌਤ ਹੋ ਗਈ। ਜਿਸ ਕਾਰਨ ਪਾਜ਼ੀਟਿਵ ਕੇਸਾਂ ਦੀ ਮੌਤਾਂ ਦੀ ਗਿਣਤੀ 232 ਹੋ ਗਈ ਹੈ।
ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਜਿਆਦਾ ਪਾਜ਼ੀਟਿਵ ਕੇਸ ਆਉਣ ਤੇਂ ਪਟਿਆਲਾ ਦੇ ਗੁਰਬਖਸ਼ ਕਲੋਨੀ ਗੱਲੀ ਨੰਬਰ 9, ਸਿਵਲ ਲਾਈਨ ਦੇ ਈ ਬਲਾਕ ਕੁਆਟਰਜ ਅਤੇ ਨਾਭਾ ਦੇ ਮਲੇਰੀਅਨ ਸਟਰੀਟ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ ਅਤੇ ਗਾਈਡ ਲਾਈਨਜ ਅਨੁਸਾਰ ਸਮਾਂ ਪੂਰਾ ਹੋਣ ਅਤੇ ਏਰੀਏ ਵਿਚੋਂ ਨਵਾਂ ਕੇਸ ਸਾਹਮਣੇ ਨਾ ਆਉਣ ਤੇਂ ਪਟਿਆਲਾ ਦੇ ਮਹਿੰਦਰਾ ਕੰਪਲੈਕਸ, ਪੁਰਾਨਾ ਬਿਸ਼ਨ ਨਗਰ, ਘੁਮੰਣ ਨਗਰ ਅਤੇ ਨਾਭਾ ਦੇ ਤੁਲੀ ਵਾਲੀ ਗੱਲੀ ਵਿਚ ਲਗਾਈਆਂ ਮਾਈਕਰੋ ਕੰਟੇਨਮੈਂਟ ਹਟਾ ਦਿੱਤੀਆ ਗਈਆ ਹਨ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 3000 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 1,15,633 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋਂ ਜ਼ਿਲ੍ਹਾ ਪਟਿਆਲਾ ਦੇ 8410 ਕੋਵਿਡ ਪਾਜ਼ੀਟਿਵ ਅਤੇ ਲੱਗਭਗ 2400 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।