ਪਟਿਆਲਾ ਚ ਕੋਵਿਡ ਦੇ 57 ਨਵੇਂ ਕੇਸ ਆਏ
ਜਗਤਾਰ ਸਿੰਘ
ਪਟਿਆਲਾ, 12 ਜੂਨ 2021 : ਪਟਿਆਲਾ ਵਿੱਚ ਪਿਛਲੇ 24 ਘੰਟਿਆਂ ਚ 57 ਕੋਵਿਡ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 3839 ਦੇ ਕਰੀਬ ਰਿਪੋਰਟਾਂ ਵਿਚੋਂ 57 ਕੋਵਿਡ ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 47946 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 117 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45785 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 858 ਹੈ। ਜ਼ਿਲ੍ਹੇ ਵਿੱਚ 05 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1303 ਹੋ ਗਈ ਹੈ।