ਪਟਿਆਲਾ ਚ 105 ਕੋਵਿਡ ਪਾਜ਼ੀਟਿਵ ਨਵੇਂ ਕੇਸ ਆਏ
ਪਟਿਆਲਾ 6 ਜੂਨ 2021 - ਜ਼ਿਲ੍ਹੇ ਵਿੱਚ 105 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 2925 ਦੇ ਕਰੀਬ ਰਿਪੋਰਟਾਂ ਵਿਚੋਂ 105 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 47459 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 205 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 44859 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1329 ਹੈ। ਜ਼ਿਲ੍ਹੇ ਵਿੱਚ 06 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 1271 ਹੋ ਗਈ।