ਪਟਿਆਲਾ ਚ ਕੋਵਿਡ ਪਾਜ਼ੀਟਿਵ ਦੇ 86 ਨਵੇਂ ਕੇਸ ਆਏ
ਜਗਤਾਰ ਸਿੰਘ
ਪਟਿਆਲਾ, 10 ਜੂਨ 2021 : ਪਟਿਆਲਾ ਵਿੱਚ ਪਿਛਲੇ 24 ਘੰਟਿਆਂ ਚ 86 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 3804 ਦੇ ਕਰੀਬ ਰਿਪੋਰਟਾਂ ਵਿਚੋਂ 86 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 47800 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 199 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45574 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 931 ਹੈ। ਜ਼ਿਲ੍ਹੇ ਵਿੱਚ 05 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1295 ਹੋ ਗਈ ਹੈ।