← ਪਿਛੇ ਪਰਤੋ
ਪਟਿਆਲਾ ਤੋਂ ਪ੍ਰਨੀਤ ਕੌਰ ਲੜਨਗੇ ਲੋਕ ਸਭਾ ਚੋਣ: ਕੈਪਟਨ ਅਮਰਿੰਦਰ ਸਿੰਘ ਪਟਿਆਲਾ, 20 ਫਰਵਰੀ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹਨਾਂ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ। ਉਹਨਾਂ ਇਹ ਵੀ ਕਿਹਾ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋਣਗੇ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਦੀ ਧੀ ਬੀਬਾ ਜੈਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ ਪਰ ਉਹ ਅਗਲੀ ਵਾਰ ਵਿਧਾਨ ਸਭਾ ਚੋਣ ਲੜਨਗੇ।
Total Responses : 25561