ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਫੋਰਸ ਤਾਇਨਾਤ
- ਐੱਸ ਐੱਸ ਪੀ ਦੀਪਕ ਪਾਰਿਕ ਨੇ ਕਿਹਾ ਕਿਸੇ ਨੂੰ ਲੋਅ ਐਂਡ ਆਰਡਰ ਦੀ ਸਥਿਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਜਗਤਾਰ ਸਿੰਘ
ਪਟਿਆਲਾ 19 ਜੂਨ 2022: ਕੇਂਦਰ ਸਰਕਾਰ ਵੱਲੋਂ ਫ਼ੌਜ ਵਿੱਚ ਭਰਤੀ ਲਈ ਬਣਾਈ ਗਈ ਅਗਨੀਪੱਥ ਯੋਜਨਾ ਦਾ ਪੂਰੇ ਦੇਸ਼ ਭਰ ਵਿੱਚ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹੈ ਜੇਕਰ ਇਸ ਯੋਜਨਾ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਯੂ ਪੀ ਬਿਹਾਰ ਵਿੱਚ ਇਸ ਦਾ ਵਿਰੋਧ ਕਰਦੇ ਹੋਏ ਨੌਜਵਾਨਾਂ ਵੱਲੋਂ ਰੇਲਵੇ ਸਟੇਸ਼ਨਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਨੂੰ ਅੱਗ ਦੇ ਭੇਟ ਕਰ ਦਿੱਤਾ ਗਿਆ ਸੀ ਪੂਰੇ ਦੇਸ਼ ਭਰ ਵਿੱਚ ਹੋ ਰਿਹਾ ਅਗਨੀਪੱਥ ਦਾ ਵਿਰੋਧ ਹੁਣ ਪੰਜਾਬ ਵਿੱਚ ਵੀ ਦਸਤਕ ਦੇ ਚੁੱਕਿਆ ਹੈ ਅਗਨੀਪਥ ਇਸ ਯੋਜਨਾ ਦਾ ਜਿੱਥੇ ਵੱਲੋਂ ਰੇਲਵੇ ਸਟੇਸ਼ਨ ਦੀ ਭੰਨ ਤੋੜ ਕਰਕੇ ਆਪਣਾ ਗੁੱਸਾ ਕੇਂਦਰ ਸਰਕਾਰ ਦੇ ਖਿਲਾਫ ਜ਼ਾਹਿਰ ਕੀਤਾ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਹੋਈ ਪਰ ਲੈ ਕੇ ਹੁਣ ਪਟਿਆਲਾ ਪੁਲਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ ਪਟਿਆਲਾ ਦੇ ਐੱਸ ਐੱਸ ਪੀ ਦੀਪਕ ਪਾਰਿਕ ਦੀ ਅਗਵਾਈ ਵਿੱਚ ਅੱਜ ਰੇਲਵੇ ਸਟੇਸ਼ਨ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ ਅਤੇ ਲਾਅ ਐੱਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਾਧੂ ਫੋਰਸ ਵੀ ਰੇਲਵੇ ਸਟੇਸ਼ਨ ਤੇ ਤਾਇਨਾਤ ਕੀਤੀ ਗਈ ਹੈ ਜਿਸ ਵਿਚ ਜੀ ਆਰ ਪੀ ਐਫ ਏ ਆਰ ਪੀ ਐੱਫ ਤੋਂ ਇਲਾਵਾ ਪੰਜਾਬ ਪੁਲੀਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਨੇ।