ਜੀ ਐਸ ਪੰਨੂ
ਪਟਿਆਲਾ, 9 ਮਈ 2020 - ਪਟਿਆਲਾ ਜ਼ਿਲ੍ਹੇ ਵਿਚ ਕੋਈ ਵੀ ਨਵਾਂ ਪਾਜ਼ੀਟਿਵ ਕੇਸ ਨਹੀ ਪਾਇਆ ਗਿਆ। ਕੱਲ੍ਹ ਭੇਜੇ ਸੈਂਪਲਾਂ ਵਿਚੋਂ 73 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਬਾਕੀ ਰਿਪੋਰਟਾਂ ਕੱਲ੍ਹ ਨੂੰ ਆਉਣਗੀਆਂ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆਂ ਕਿ ਬੀਤੇ ਦਿਨੀ ਬੈੈਂਕ ਮੁਲਾਜ਼ਮਾਂ ਦੇ ਟੈਸਟ ਪਾਜ਼ੀਟਿਵ ਆਏ ਅਤੇ ਦੋਨਾਂ ਕੇਸਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੈਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਰਾਜਪੁਰਾ ਦੀ ਪਾਜ਼ੀਟਿਵ ਆਈ ਔਰਤ ਦੇ ਨੇੜੇ ਦੇ ਸੰਪਰਕ ਵਿਚ ਆਏ ਤਿੰਨ ਵਿਅਕਤੀਆਂ ਅਤੇ ਪਟਿਆਲਾ ਦੇ ਗੁਰੂ ਤੇਗ ਬਹਾਦਰ ਕਲੋਨੀ ਵਿਚ ਰਹਿਣ ਵਾਲੀਆ ਮਾਂਵਾ ਧੀਆਂ ਜੋ ਕਿ ਸਟੇਟ ਬੈਂਕ ਆਫ ਇੰਡੀਆ ਵਿੱਚ ਮੁਲਾਜ਼ਮ ਹਨ ਅਤੇ ਜਿਹਨਾਂ ਦੀ ਕੋਵਿਡ ਰਿਪੋਰਟ ਪਿਛਲੇ ਦਿਨੀ ਪਾਜ਼ੀਟਿਵ ਆਈ ਸੀ, ਉਹਨਾਂ ਦੇ ਸਬੰਧਤ ਬੈਂਕ ਬ੍ਰਾਂਚਾ ਵਿੱਚੋਂ ਕੰਮ ਕਰਦੇ 19 ਹੋਰ ਮੁਲਾਜ਼ਮਾਂ ਦੇ ਕੋਵਿਡ ਜਾਂਚ ਸਬੰਧੀ ਲਏ ਗਏ ਹਨ ਉਹਨਾਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 77 ਸੈਂਪਲ ਲਏ ਗਏ ਹਨ ਜਿਹਨਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਉੁਹਨਾਂ ਦੱਸਿਆਂ ਕਿ ਇਸ ਸਮੇਂ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸਾਰੇ ਕੋਵਿਡ ਪਾਜ਼ੀਟਿਵ ਵਿਅਕਤੀ ਠੀਕ ਠਾਕ ਹਨ। ਘਬਰਾਉਣ ਵਾਲੀ ਕੋਈ ਗੱਲ ਨਹੀ ਹੈ ਉਹਨਾਂ ਕਿਹਾ ਕਿ ਅੱਜ ਰਾਜਿੰਦਰਾ ਹਸਪਤਾਲ ਵਿਚ ਦਾਖਲ ਤਿੰਨ ਹੋਰ ਮਰੀਜ਼ ਜੋ ਕਿ ਰਾਜਪੂਰਾ ਦੇ ਹਨ, ਦੀਆਂ ਕੋਰੋਨਾ ਜਾਂਚ ਸਬੰਧੀ ਦੋਨੋਂ ਰਿਪੋਰਟਾਂ ਕੋਵਿਡ ਨੈਗੇਟਿਵ ਆ ਗਈਆਂ ਹਨ ਅਤੇ ਕੋਵਿਡ ਤੋਂ ਠੀਕ ਹੋ ਚੁੱਕੇ ਹਨ, ਨੂੰ ਅੱਜ ਹੀ ਰਜਿੰਦਰਾ ਹਸਪਤਾਲ ਵਿੱਚੋ ਛੁੱਟੀ ਦੇ ਦਿੱਤੀ ਜਾਵੇਗੀ।
ਉਹਨਾਂ ਸਮੂਹ ਕੁਆਰੰਟੀਨ ਕੀਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਇਲ 'ਤੇ ਕੋਵਾ ਐਪ (COVA App) ਜ਼ਰੂਰ ਡਾਉਨਲੋਡ ਕਰਨ ਤਾਂ ਜੋ ਸਿਹਤ ਅਧਿਕਾਰੀ/ ਕਰਮਚਾਰੀਆਂ ਦਾ ਵੀ ਉਹਨਾਂ ਨਾਲ ਤਾਲਮੇਲ ਬਣਿਆ ਰਹੇ ਅਤੇ ਕੁਆਰਨਟੀਨ ਵਿਅਕਤੀ ਨੂੰ ਵੀ ਇਸ ਐਪ ਰਾਹੀਂ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਪ੍ਰਾਪਤ ਹੋਵੇਗੀ। ਜਿਲ੍ਹੇ ਵਿੱਚ ਕੋਵਿਡ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 1624 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋਂ 101 ਕੋਵਿਡ ਪਾਜ਼ੀਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 1433 ਨੈਗਟਿਵ ਅਤੇ 90 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪਾਜ਼ੀਟਿਵ ਕੇਸਾਂ ਵਿੱਚੋਂ ਦੋ ਪਾਜ਼ੀਟਿਵ ਕੇਸ ਦੀ ਮੌਤ ਹੋ ਚੁੱਕੀ ਹੈ ਅਤੇ 17 ਕੇਸ ਠੀਕ ਹੋ ਚੁੱਕੇ ਹਨ ਉਹਨਾਂ ਦੱਸਿਆ ਕਿ ਹੁਣ ਜਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 82 ਹੈ।