ਪਟਿਆਲਾ ਜ਼ਿਲ੍ਹੇ ਵਿੱਚ ਕਿਸਨੂੰ ਕਿੰਨੀਆਂ ਪਾਈਆਂ ਵੋਟਾਂ ਤੇ ਕਿਸਦੀ ਹੋਈ ਹਾਰ ਤੇ ਕਿਸ ਦੇ ਸਿਰ ਸਜਿਆ ਜਿੱਤ ਦਾ ਤਾਜ਼ ਦੇਖੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 20 ਮਾਰਚ 2022 - ਅੱਜ ਥੋੜ੍ਹੀ ਦੇਰ ਪਹਿਲਾਂ ਤਹਾਨੂੰ ਲੁਧਿਆਣੇ ਜਿਲ੍ਹੇ ਦੇ 14 ਹਲਕਿਆਂ ਦੀ ਪੂਰੀ ਜਾਣਕਾਰੀ ਦਿੱਤੀ ਤੇ ਦੱਸਿਆ ਕਿਸਨੂੰ ਕਿੰਨੀਆਂ ਵੋਟਾਂ ਪਾਈਆਂ ਹਨ ਤੇ ਕਿਸ ਪਾਰਟੀ ਦੀ ਹਾਰ ਹੋਈ ਹੈ ਤਹਾਨੂੰ ਪੂਰੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਹੁਣ ਤਹਾਨੂੰ ਪਟਿਆਲਾ ਜਿਲ੍ਹੇ ਬਾਰੇ ਪੂਰੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹਾਂ ਇਸ ਜਿਲ੍ਹੇ ਵਿੱਚ 8 ਵਿਧਾਨ ਸਭਾ ਹਲਕੇ ਆਉਂਦੇ ਹਨ ਤੇ ਇਸ ਜਿਲ੍ਹੇ ਵਿੱਚੋਂ ਹੀ ਪਟਿਆਲਾ ਸੀਟ ਜਿੱਤ ਕੇ ਕੈਪਟਨ ਅਮਰਿੰਦਰ ਸਿੰਘ 2017 ਤੋਂ 2021 ਤੱਕ ਕਰੀਬ ਸਾਢੇ ਚਾਰ ਸਾਲ ਮੁੱਖ ਮੰਤਰੀ ਰਹੇ ਤੇ ਜਦੋਂ ਇਨ੍ਹਾਂ ਨੇ ਮੁੱਖ ਮੰਤਰੀ ਦੀ ਕੁਰਸੀ ਛੱਡੀ ਉਸਤੋਂ ਬਾਅਦ ਇਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਤੇ ਇਨ੍ਹਾਂ ਨੇ ਭਾਜਪਾ ਨਾਲ ਗਠਜੋੜ ਕਰ ਲਿਆ। ਪਰ ਇਸ ਵਾਰ 2022 ਵਿੱਚ ਕੈਪਟਨ ਅਮਰਿੰਦਰ ਸਿੰਘ ਆਪਣੀ ਸੀਟ ਵੀ ਨਹੀ ਬਚਾ ਸਕੇ। ਇਨ੍ਹਾਂ ਦੀ ਪਾਰਟੀ ਨੂੰ ਪੰਜਾਬ ਵਿੱਚੋਂ ਕੋਈ ਵੀ ਸੀਟ ਨਹੀ ਆਈ। ਜਿਲ੍ਹੇ ਅੰਦਰ ਆਉਂਦੇ ਹਲਕਿਆਂ ਦੇ ਨਾਮ ਕੁਝ ਇਸ ਤਰ੍ਹਾਂ ਹਨ।
1-ਨਾਭਾ
2-ਪਟਿਆਲਾ ਦਿਹਾਤੀ
3-ਰਾਜਪੁਰਾ
4-ਘਨੋਰ
5-ਸਨੌਰ
6-ਪਟਿਆਲਾ
7-ਸਮਾਣਾ
8-ਸ਼ੁਤਰਾਣਾ
ਇੱਥੇ ਦੱਸਣਾ ਇਹ ਵੀ ਜਰੂਰੀ ਹੈ ਇਹ 8 ਵਿਧਾਨ ਸਭਾ ਹਲਕਿਆਂ ਵਿੱਚ 8 ਸੀਟਾਂ ਤੇ ਜਿੱਤ ਆਮ ਆਦਮੀ ਪਾਰਟੀ ਦੀ ਹੋਈ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਨਾਭਾ ਦੀ ਇੱਥੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਣ ਨੂੰ 82053 ਵੋਟਾਂ , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਬੀਰ ਦਾਸ ਨੂੰ 29453 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਸਾਧੂ ਸਿੰਘ ਧਰਮਸੋਤ ਨੂੰ 18251 ਵੋਟਾਂ, ਬੀਜੇਪੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ 6444 ਵੋਟਾਂ ਮਿਲੀਆਂ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਬੀਰ ਦਾਸ ਨੂੰ 52600 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ।
ਜੇਕਰ ਗੱਲ ਕਰੀਏ ਪਟਿਆਲਾ ਦਿਹਾਤੀ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ 77155 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਿਤ ਮਹਿੰਦਰਾ ਨੂੰ 23681 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਨੂੰ 19996 ਵੋਟਾਂ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੀਵ ਸ਼ਰਮਾਂ ਨੂੰ 11887 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਬਲਬੀਰ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਿਤ ਮਹਿੰਦਰਾ ਨੂੰ 53474 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਰਾਜਪੁਰਾ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੂੰ 54834 ਵੋਟਾਂ, ਬੀਜੇਪੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32341 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28589 ਵੋਟਾਂ,ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੂੰ 15006 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਭਾਜਪਾ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 22493 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਘਨੋਰ ਦੀ ਇੱਥੇ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੋਰ ਨੂੰ 62783 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਮਦਨ ਲਾਲ ਜਲਾਲਪੁਰ ਨੂੰ 31081 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ 24141 ਵੋਟਾਂ, ਭਾਜਪਾ ਦੇ ਉਮੀਦਵਾਰ ਵਿਕਾਸ ਸ਼ਰਮਾ ਨੂੰ 5728 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੋਰ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਦਨ ਲਾਲ ਜਲਾਲਪੁਰ ਨੂੰ 31702 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਸਨੌਰ ਦੀ ਇੱਥੇ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਨੂੰ 83893 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ 34771 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਮਾਨ ਨੂੰ 25408 ਵੋਟਾਂ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਾਹਲ ਨੂੰ ਨੂੰ 9223 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ 49122 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਪਟਿਆਲਾ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੂੰ 48104 ਵੋਟਾਂ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ 28231 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਜੁਨੇਜਾ ਨੂੰ 11835 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਵਿਸਨੂੰ ਸ਼ਰਮਾ ਨੂੰ 9871 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ 19873 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਸਮਾਣਾ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਚੇਤਨ ਸਿੰਘ ਨੂੰ 74375 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 34662 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਨੂੰ 23576 ਵੋਟਾਂ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਿੰਦਰ ਸਿੰਘ ਨੂੰ 5084 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੇਤਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 39713 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਇੱਥੇ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜੀਗਰ ਨੂੰ 81751 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਵਰਿੰਦਰ ਕੌਰ ਲੂੰਬਾ ਨੂੰ 30197 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਦਰਬਾਰਾ ਸਿੰਘ ਨੂੰ 11353 ਵੋਟਾਂ ਮਿਲੀਆਂ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜੀਗਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਵਰਿੰਦਰ ਕੌਰ ਲੂੰਬਾ ਨੂੰ 51554 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।