ਮਨਿੰਦਰਜੀਤ ਸਿੱਧੂ
- ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਮਜ਼ਬੂਰੀ ਨਹੀਂ- ਕਿਸਾਨ ਆਗੂ
ਜੈਤੋ, 4 ਨਵੰਬਰ 2020 - ਜੈਤੋ ਨੇੜਲੇ ਪਿੰਡ ਚੰਦਭਾਨ ਵਿਖੇ ਪਰਾਲੀ ਨੂੰ ਅੱਗ ਲਾਉਣ ਸੰਬੰਧੀ ਜਗ੍ਹਾ ਦੀ ਨਿਸ਼ਾਨਦੇਹੀ ਅਤੇ ਤਸਦੀਕ ਕਰਨ ਸੰਬੰਧੀ ਆਏ ਪਟਵਾਰੀ ਹਰਿੰਦਰ ਸਿੰਘ ਅਤੇ ਪੰਚਾਇਤ ਸੈਕਟਰੀ ਰਵੀ ਅਗਰਵਾਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਇਕਾਈ ਚੰਦਭਾਨ ਦੇ ਮੈਂਬਰ ਵੱਲੋਂ ਘੇਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਭਾਕਿਯੂ ਡਕੌਂਦਾ ਦੇ ਅਹੁੇਦਾਰਾਂ ਮੁਤਾਬਿਕ ਉਕਤ ਮੁਲਾਜ਼ਮਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਰੋਕਿਆ ਗਿਆ ਅਤੇ ਉਹਨਾਂ ਅਨੁਸਾਰ ਮੁਲਾਜ਼ਮਾਂ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਾ ਕਰਨ ਦਾ ਲਿਖਤੀ ਭਰੋਸਾ ਦਿੱਤਾ।
ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਘੇਰੇ ਗਏ ਮੁਲਾਜ਼ਮਾਂ ਨੂੰ ਅੱਗੇ ਤੋਂ ਇਸ ਪਿੰਡ ਵਿੱਚ ਨਾ ਆਉਣ ਦੀ ਤਾਕੀਦ ਵੀ ਕੀਤੀ ਅਤੇ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਕੋਈ ਕਿਸਾਨਾਂ ਦਾ ਸ਼ੌਕ ਨਹੀਂ ਮਜ਼ਬੂਰੀ ਹੈ ਕਿਉਂਕਿ ਬਹੁਤ ਸਾਰੇ ਕਿਸਾਨ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਪਰਾਲੀ ਨੂੰ ਖੇਤ ਵਿਚ ਖਤਮ ਕਰਨ ਲਈ ਮਹਿੰਗੇ ਸੰਦ ਨਹੀਂ ਖਰੀਦ ਸਕਦੇ।
ਇਸ ਸਮੇਂ ਇਕਾਈ ਪ੍ਰਧਾਨ ਜਸਵੰਤ ਸਿੰਘ ਚੰਦਭਾਨ, ਮੀਤ ਪ੍ਰਧਾਨ ਗੁਰਭਿੰਦਰ ਸਿੰਘ, ਅਤੇ ਇਕਾਈ ਮੈਂਬਰ ਗੁਰਦੀਪ ਸਿੰਘ, ਗੁਰਤੇਜ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ, ਇਕਬਾਲ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ, ਸਿੰਕਦਰ ਸਿੰਘ, ਬਲਵਿੰਦਰ ਸਿੰਘ, ਲਖਵੰਤ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।