ਅੰਮ੍ਰਿਤਸਰ, 9 ਨਵੰਬਰ 2019 - ਅੱਜ ਦਾ ਦਿਨ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆ ਲਈ ਖਾਸ ਮਹੱਤਵ ਰੱਖਦਾ ਹੈ। ਕਿਉਂਕਿ ਅੱਜ ਦੋਵਾਂ ਦੇਸ਼ਾਂ ਵੱਲੋਂ ਕਰਤਾਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਗਿਆ। ਭਾਰਤ ਵਾਲੇ ਪਾਸੇ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਗਿਆ ਅਤੇ ਬਾਅਦ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਵੀ ਲਾਂਘੇ ਦਾ ਉਦਘਾਟਨ ਕੀਤਾ ਗਿਆ। ਭਾਰਤ ਵੱਲੋਂ ਲਾਂਘੇ ਦਾ ਉਦਘਾਟਨ ਹੋਣ ਮਗਰੋਂ ਭਾਰਤ ਵੱਲੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ ਜਿਸ 'ਚ ਨਵਜੋਤ ਸਿੱਧੂ, ਸੰਨੀ ਦਿਓਲ, ਭਾਈ ਗੋਵਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਭਾਰਤ ਦੇ ਹੋਰ ਪ੍ਰਮੁੱਖ ਆਗੂ ਵੀ ਸ਼ਾਮਿਲ ਸਨ ਪਾਕਿਸਤਾਨ ਵੱਲੋਂ ਕੀਤੇ ਗਏ ਉਦਘਾਟਨੀ ਸਮਾਗਮ 'ਚ ਸ਼ਾਮਿਲ ਹੋ ਕੇ ਸਾਰੇ ਹੀ ਆਗੂ ਅਤੇ ਸ਼ਰਧਾਲੂ ਭਾਰਤ ਵਾਪਿਸ ਪਰਤ ਆਏ ਹਨ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/ANI/status/1193155016523046913