← ਪਿਛੇ ਪਰਤੋ
ਨਵੀਂ ਦਿੱਲੀ, 21 ਅਕਤੂਬਰ, 2019 : ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਪਾਕਿਸਤਾਨ ਵੱਲੋਂ ਰੱਖੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਨਹੀਂ ਹੋਣਗੇ ਪਰ ਉਹ ਇਕ ਆਮ ਸ਼ਰਧਾਲੂ ਵਾਂਗ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣਗੇ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਸੀ ਕਿ ਡਾ. ਮਨਮੋਹਨ ਸਿੰਘ ਨੇ ਉਹਨਾਂ ਦਾ ਸੱਦਾ ਪ੍ਰਵਾਨ ਕਰ ਲਿਆ ਹੈ ਅਤੇ ਵੁਹ 9 ਨਵੰਬਰ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣਗੇ ਪਰ ਇਕ ਆਮ ਸ਼ਰਧਾਲੂ ਵਾਂਗ ਨਾ ਕਿ ਵਿਸ਼ੇਸ਼ ਮਹਿਮਾਨ ਵਜੋਂ। ਪਾਕਿਸਤਾਨ ਵੱਲੋਂ ਦਿੱਤੇ ਸੱਦੇ ਦੇ ਜਵਾਬ ਵਿਚ ਲਿਖੇ ਪੱਤਰ ਵਿਚ ਡਾ. ਮਨਮੋਹਨ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਉਹ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਦੇ ਰਸਮੀ ਸਮਾਗਮ ਵਿਚ ਸ਼ਾਮਲ ਨਹੀਂ ਹੋਣਗੇ ਪਰ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜੱਥੇ ਵਿਚ ਸ਼ਾਮਲ ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਜ਼ਰੂਰ ਕਰਨਗੇ। ਉਹ ਮੱਥਾ ਟੇਕ ਉਸੇ ਦਿਨ ਵਾਪਸ ਮੁੜ ਆਉਣਗੇ।
Total Responses : 267