ਪਟਿਆਲਾ, 14 ਜਨਵਰੀ, 2017 : ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਜਥੇਬੰਦਕ ਢਾਂਚੇ 'ਚ ਸ਼ਾਮਲ ਕੀਤੇ ਗਏ ਸਾਹਿਲ ਗੋਇਲ ਨੂੰ ਜਨਰਲ ਸਕੱਤਰ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਹਰਪਾਲ ਜੁਨੇਜਾ ਨੇ ਦੱਸਿਆ ਕਿ ਸਾਹਿਲ ਗੋਇਲ ਖਿਲਾਫ਼ ਲੰਮੇ ਸਮੇਂ ਤੋਂ ਕਈ ਸ਼ਿਕਾਇਤਾਂ ਆ ਰਹੀਆਂ, ਜਿਨਾਂ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਸਾਹਮਣੇ ਆਇਆ ਕਿ ਸਾਹਿਲ ਗੋਇਲ ਜਨਰਲ ਸਕੱਤਰ ਦਾ ਅਹੁਦਾ ਹਾਸਲ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ, ਜਿਸ ਕਾਰਨ ਅੱਜ ਸਰਬਸੰਮਤੀ ਨਾਲ ਉਸ ਨੂੰ ਜਥੇਬੰਦਕ ਢਾਂਚੇ 'ਚੋਂ ਉਸ ਦੀ ਮੈਂਬਰਸ਼ਿਪ ਖਾਰਜ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਦਿਨੀਂ ਸਾਹਿਲ ਗੋਇਲ ਦੀ ਸੋਸ਼ਲ ਮੀਡੀਏ 'ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ 'ਚ ਉਸ ਨੂੰ ਨਸ਼ੇ ਦੀ ਹਾਲਤ 'ਚ ਵਿਖਾਇਆ ਗਿਆ ਹੈ, ਜਿਸ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਵੀਡੀਓ ਵਾਇਰਲ ਹੋਣ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ ਅਤੇ ਅਜਿਹੀਆਂ ਗਤੀਵਿਧੀਆਂ ਕਰਨ ਵਾਲੇ ਯੂਥ ਵਰਕਰਾਂ ਦੀ ਅਕਾਲੀ ਦਲ 'ਚ ਕੋਈ ਥਾਂ ਨਹੀਂ ਹੈ।