ਪਰਵਿੰਦਰ ਸਿੰਘ ਕੰਧਾਰੀ
- ਪਿੰਡ ਪੰਚਾਇਤ ਦਾ ਸਹਿਯੋਗ ਦੇਣ ਲਈ ਕੀਤਾ ਧੰਨਵਾਦ
ਫਰੀਦਕੋਟ, 16 ਅਪ੍ਰੈਲ 2021 - ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡ ਕਸਬਿਆਂ ਵਿੱਚ ਆਮ ਲੋਕਾਂ ਦੇ ਕੋਵਿਡ ਤੋਂ ਬਚਾਅ ਲਈ ਸੈਂਪਲ ਤੇ ਕੋਰੋਨਾ ਟੀਕਾਕਰਨ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ,ਇਸੇ ਹੀ ਲੜੀ ਤਹਿਤ ਸਰਪੰਚ ਰਣਜੀਤ ਸਿੰਘ ਦੀ ਯੋਗ ਅਗਵਾਈ ਹੇਠ ਪੀ.ਐਚ.ਸੀ ਜੰਡ ਸਾਹਿਬ ਅਧੀਨ ਪਿੰਡ ਕਾਬਲਵਾਲਾ ਵਿੱਚ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ |
ਸਿਹਤ ਵਿਭਾਗ ਦੀ ਟੀਮ ਵਿੱਚ ਸ਼ਾਮਿਲ ਮਲਟੀ ਪਰਪਜ਼ ਹੈਲਥ ਵਰਕਰ ਜਸਵਿੰਦਰ ਕੌਰ,ਹਰਦੀਪ ਕੌਰ,ਸੁਨੀਲ ਕੌਰ,ਆਸ਼ਾ ਫੈਸਿਲੀਟੇਟਰ ਸਰਬਜੀਤ ਕੌਰ ਅਤੇ ਆਸ਼ਾ ਵਰਕਰ ਬਲਵਿੰਦਰ ਕੌਰ ਨੇ 34 ਵਿਅਕਤੀਆਂ ਦੇ ਕੋਰੋਨਾ ਦਾ ਟੀਕਾ ਲਗਾਇਆ ਗਿਆ | ਐੱਸ.ਐਮ.ਓ ਡਾ.ਰਜੀਵ ਭੰਡਾਰੀ ਅਤੇ ਮੀਡੀਆ ਅਫਸਰ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕੇ ਵੱਡੀ ਗਿਣਤੀ ਵਿੱਚ ਕੋਵਿਡ ਦੇ ਐਕਟਿਵ ਕੇਸ ਅਤੇ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਇਸ ਲਈ ਕੋਰੋਨਾ ਤੋਂ ਮੁਕਤੀ ਲਈ ਸਾਰਿਆਂ ਦਾ ਸਹਿਯੋਗ ਜਰੂਰੀ ਹੈ |ਹੁਣ 45 ਸਾਲ ਤੋਂ ਉਪਰ ਉਮਰ ਦੇ ਹਰੇਕ ਵਿਅਕਤੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਰਿਹਾ ਹੈ |
ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਹ ਟੀਕਾ ਬਿੱਲਕੁਲ ਮੁਫਤ ਲਗਾਇਆ ਜਾ ਰਿਹਾ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਕੋਰੋਨਾ ਦਾ ਟੀਕਾ 250/-ਰੁਪਏ ਪ੍ਰਤੀ ਡੋਜ਼ ਹੈ,ਜ਼ਿਲੇ ਅੰਦਰ 86 ਕੋਰੋਨਾ ਟੀਕਾਕਰਨ ਕੇਂਦਰ ਸਥਾਪਿਤ ਕੀਤੇ ਗਏ ਹਨ ਉਨਾਂ ਅਫਵਾਹਾਂ ਤੋਂ ਸੁਚੇਤ ਰਹਿਣ,ਸੁਣੀਆਂ-ਸੁਣਾਈਆਂ ਗੱਲਾਂ ਅਤੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਵੀਡੀਓ ਤੇ ਸੁਨੇਹਿਆਂ ਤੇ ਵਿਸ਼ਵਾਸ਼ ਨਾ ਕਰਦੇ ਹੋਏ ਸਹਿਯੋਗ ਦੀ ਅਪੀਲ ਕੀਤੀ |ਉਨਾਂ ਪਿੰਡ ਦੇ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਦਾ ਸਿਹਤ ਵਿਭਾਗ ਵੱਲੋਂ ਧੰਨਵਾਦ ਵੀ ਕੀਤਾ |ਇਸ ਮੌਕੇ ਪ੍ਰਧਾਨ ਸਵਰਨ ਸਿੰਘ,ਰਾਜਵੀਰ ਸਿੰਘ ਅਤੇ ਮੈਡੀਕਲ ਪ੍ਰੈਸਟੀਸ਼ਨਰ ਗੁਰਦੀਪ ਸਿੰਘ ਵੀ ਹਾਜਰ ਸਨ |