ਪਿੰਡ ਬਰਨਾਲਾ ਦੇ ਸਾਰੇ ਪੰਚਾਇਤ ਮੈਂਬਰਾਂ ਨੇ ਛੱਡੀ ਕਾਂਗਰਸ, ਚੇਅਰਮੈਨ ਰਮਨ ਬਹਿਲ ਨੇ 'ਆਪ'ਚ ਕੀਤਾ ਸਵਾਗਤ
ਰੋਹਿਤ ਗੁਪਤਾ
ਗੁਰਦਾਸਪੁਰ, 19 ਮਈ 2024 - ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਦੇ ਆਗੂ ਨਿਰੰਤਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਜਿਸ ਤਹਿਤ ਅੱਜ ਮੁੜ ਪਿੰਡ ਬਰਨਾਲਾ ਦੇ ਸਾਰੇ ਪੰਚਾਇਤ ਮੈਂਬਰ ਆਪਣੇ 50 ਦੇ ਕਰੀਬ ਸਮਰਥਕ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਇਨਾਂ ਆਗੂਆਂ ਨੂੰ ਚੇਅਰਮੈਨ ਰਮਨ ਬਹਿਲ ਨੇ ਪਾਰਟੀ ਵਿਚ ਰਸਮੀ ਤੌਰ 'ਤੇ ਸ਼ਾਮਿਲ ਕਰਵਾ ਕੇ ਉਨਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਬਹਿਲ ਨੇ ਦੱਸਿਆ ਕਿ ਅੱਜ ਮਨਿੰਦਰ ਸਿੰਘ ਦੇ ਨਿਵਾਸ ਸਥਾਨ 'ਤੇ ਮਨਿੰਦਰ ਸਿੰਘ, ਹਰਮਿੰਦਰ ਸਿੰਘ, ਊਸ਼ਾ ਰਾਣੀ, ਰਾਮ ਲਾਲ, ਧਰਮ ਪਾਲ, ਨੀਲਮ ਕੁਮਾਰੀ, ਪ੍ਰੀਤੀ ਬਾਲਾ, ਸਵਿਤਾ ਕੁਮਾਰੀ ਤੋਂ ਇਲਾਵਾ 50 ਦੇ ਕਰੀਬ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਬਹਿਲ ਨੇ ਕਿਹਾ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਨੂੰ ਪੰਜਾਬ ਦੇ ਲੋਕ ਪਸੰਦ ਕਰਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਅੱਜ ਵਿਰੋਧੀਆਂ ਕੋਲ ਕੋਈ ਵੀ ਅਜਿਹਾ ਮੁੱਦਾ ਨਹੀਂ ਹੈ ਜਿਸ ਨੂੰ ਲੈ ਕੇ ਉਹ ਲੋਕਾਂ ਦੀ ਕਚਹਿਰੀ ਵਿਚ ਜਾ ਸਕਣ। ਇਸ ਕਾਰਨ ਵਿਰੋਧੀ ਪਾਰਟੀਆਂ ਸਿਰਫ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਪਰ ਲੋਕਾਂ ਇਨਾਂ ਪਾਰਟੀਆਂ ਦਾ ਅਸਲ ਚਿਹਰਾ ਪਹਿਚਾਣ ਚੁੱਕੇ ਹਨ ਜਿਸ ਕਾਰਨ ਰੋਜਾਨਾਂ ਹੀ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਬਹਿਲ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਇਸ ਭਰਪੂਰ ਪਿਆਰ ਅਤੇ ਸਮਰਥਨ ਦੀ ਬਦੌਤਲ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਜਿਥੇ ਸਮੁੱਚੇ ਲੋਕ ਸਭਾ ਹਲਕੇ ਵਿਚੋਂ ਸ਼ਾਨ ਨਾਲ ਜਿੱਤਣਗੇ ਉਥੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿਚੋਂ ਵੀ ਸ਼ੈਰੀ ਕਲਸੀ ਵੱਡੀ ਲੀਡ ਲੈਣਗੇ। ਇਸ ਮੌਕੇ ਕਾਂਗਰਸ ਛੱਡ ਕੇ ਆਪ ਵਿਚ ਆਏ ਮਨਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਦਾ ਕਾਰਜਕਾਲ ਵੀ ਦੇਖ ਚੁੱਕੇ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਚੇਅਰਮੈਨ ਰਮਨ ਬਹਿਲ ਦੀ ਕਾਰਜਸ਼ੈਲੀ ਦਾ ਕੋਈ ਵੀ ਹੋਰ ਆਗੂ ਮੁਕਾਬਲਾ ਨਹੀਂ ਕਰ ਸਕਦਾ। ਇਸ ਲਈ ਉਹ ਹਮੇਸ਼ਾਂ ਰਮਨ ਬਹਿਲ ਦੀ ਅਗਵਾਈ ਵਿਚ ਕੰਮ ਕਰਨਗੇ।
ਇਸ ਮੌਕੇ ਬਲਵਿੰਦਰ ਸਿੰਘ ਭੋਲਾ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ।