ਮਾਨਸਾ, 11 ਅਪ੍ਰੈਲ 2019: ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2019 ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਮੰਤਵ ਨਾਲ ਮਾਨਸਾ ਜ਼ਿਲ੍ਹੇ ਵਿਖੇ ਵੱਖ-ਵੱਖ ਪਿੰਡਾਂ ਵਿੱਚ ਸਵੀਪ ਗਤੀਵਿਧੀ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਰਾਜਰਾਣਾ, ਮਾਖੇਵਾਲਾ ਅਤੇ ਉਡਤ ਭਗਤ ਰਾਮ ਵਿਖੇ ਲਗਾਏ ਗਏ ਇਨ੍ਹਾਂ ਕੈਂਪਾਂ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮ. (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ), ਵੀ.ਵੀ.ਪੈਟ (ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ) ਪੂਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਲੋਕਾਂ ਨੂੰ ਸੀ-ਵੀਜਿਲ ਮੋਬਾਇਲ ਐਪ ਤੋਂ ਇਲਾਵਾ ਨਵੀਂ ਵੋਟ ਬਣਾਉਣ ਸਬੰਧੀ, ਵੋਟ ਕਟਵਾਉਣ ਸਬੰਧੀ ਅਤੇ ਵੋਟ ਤਬਦੀਲ ਕਰਨ ਸਬੰਧੀ ਕਰਵਾਇਆ ਗਿਆ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਲਾਲਚ ਅਤੇ ਡਰ ਦੇ ਕਰਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਘਟਨਾ ਉਨ੍ਹਾਂ ਦੇ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਲਿਆਈ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾ ਕੇ ਨਿਰਪੱਖ ਚੋਣਾਂ ਦੀ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ।