ਪੀ ਆਰ ਟੀ ਸੀ ਨੇ ਬੱਸਾਂ ਬੰਦ ਕਰਨ ਦੇ ਹੁਕਮ ਕੀਤੇ ਜਾਰੀ
ਚੰਡੀਗੜ੍ਹ , 19 ਮਾਰਚ, 2020 : ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ ਆਰ ਟੀ ਸੀ) ਨੇ ਆਪਣੇ ਵੱਖ ਵੱਖ ਡਿਪੂ ਦੀਆਂ ਸਾਰੀਆਂ ਬੱਸਾਂ 20 ਮਾਰਚ ਦਿਨ ਸ਼ੁੱਕਰਵਾਰ ਰਾਤ 12.00 ਵਜੇ ਤੋਂ ਖੜੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਨਰਲ ਮੈਨੇਜਰ ਪ੍ਰਸ਼ਾਸਨ ਵੱਲੋਂ ਆਪਣੇ ਪਟਿਆਲਾ, ਬਠਿੰਡਾ, ਚੰਡੀਗੜ੍ਹ , ਫਰੀਦਕੋਟ, ਸੰਗਰੂਰ, ਬਰਨਾਲਾ, ਬੁਢਲਾਡਾ, ਲੁਧਿਆਣਾ ਅਤੇ ਕਪੂਰਥਲਾ ਡਿਪੂ ਦੇ ਜਨਰਲ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਹੈ ਕਿ ਬੱਸਾਂ ਸੈਨੀਟਾਈਜ਼ ਕਰ ਕੇ ਸੁਰੱਖਿਅਤ ਸਥਾਨਾਂ 'ਤੇ ਖੜੀਆਂ ਕਰ ਦਿੱਤੀਆਂ ਜਾਣ।