ਪੀ ਆਰ ਟੀ ਸੀ ਪਨਬੱਸ ਕੱਚੇ ਮੁਲਾਜ਼ਮਾਂ ਦਾ ਧਰਨਾ ਰੱਦ
ਕੁਲਵਿੰਦਰ ਸਿੰਘ
- ਆਪਣੀਆਂ ਮੰਗਾਂ ਤੇ ਤਨਖਾਹਾਂ ਨੂੰ ਲੈ ਕੇ ਪੀਆਰਟੀਸੀ ਮੁਲਾਜ਼ਮਾਂ ਨੇ ਕਰਨਾ ਸੀ ਧਰਨਾ
ਅੰਮ੍ਰਿਤਸਰ, 23 ਜੂਨ 2022 - ਅੱਜ ਪੂਰੇ ਪੰਜਾਬ ਭਰ ਵਿੱਚ ਪੀਆਰਟੀਸੀ ਅਤੇ ਪਨਬੱਸ ਦੇ ਠੇਕੇ ਮੁਲਾਜ਼ਮਾਂ ਵੱਲੋਂ ਪੂਰੇ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਜਾਣਾ ਸੀ ਜਦਕਿ ਉਸ ਤੋਂ ਪਹਿਲਾਂ ਹੀ ਅੰਮ੍ਰਿਤਸਰ ਦੇ ਬੱਸ ਸਟੈਂਡ ਵਿਖੇ ਯੂਨੀਅਨ ਦੇ ਸੂਬਾ ਆਗੂ ਜੋਧ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ ਸ਼ਾਮ ਨੂੰ ਯੂਨੀਅਨ ਦੇ ਮੈਂਬਰਾਂ ਦੀ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਗੱਲਬਾਤ ਹੋ ਗਈ ਹੈ ਅਤੇ ਉਨ੍ਹਾਂ ਨੇ ਇਹ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਪਿਛਲੇ ਕਈ ਸਮੇਂ ਤੋਂ ਪੈਂਡਿੰਗ ਤਨਖਾਹਾਂ ਇਕ ਦੋ ਦਿਨਾਂ ਵਿੱਚ ਰਿਲੀਜ਼ ਕਰ ਦਿੱਤੀਆਂ ਜਾਣਗੀਆਂ ਜਿਸ ਨੂੰ ਦੇਖਦੇ ਹੋਏ ਯੂਨੀਅਨ ਵੱਲੋਂ ਜਿਸ ਵਿਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਸ਼ਾਮਲ ਹਨ ਵੱਲੋਂ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਪੀ ਆਰ ਟੀ ਸੀ-ਪਨਬੱਸ ਕੱਚੇ ਮੁਲਾਜ਼ਮਾਂ ਦਾ ਧਰਨਾ ਰੱਦ (ਵੀਡੀਓ ਵੀ ਦੇਖੋ)
ਇਸ ਮੌਕੇ ਸੂਬਾ ਆਗੂ ਜੋਧ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਠੇਕੇ ਤੇ ਮੁਲਾਜ਼ਮਾਂ ਜਿਨ੍ਹਾਂ ਦੀਆਂ ਤਨਖ਼ਾਹਾਂ ਪਹਿਲੇ ਹੀ ਨਿਗੂਣੀਆਂ ਜਿਹੀਆਂ ਹੁੰਦੀਆਂ ਹਨ। ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਪਾ ਦਿੱਤੀਆਂ ਜਾਣ ਕਿਉਂਕਿ ਉਹ ਪਹਿਲਾਂ ਹੀ ਨਿਗੂਣੀਆਂ ਤਨਖ਼ਾਹਾਂ ਦੇ ਵਿੱਚ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਹਨ ਅਤੇ ਜਦੋਂ ਇਹ ਤਨਖਾਹਾਂ ਸਰਕਾਰ ਵੱਲੋਂ ਰੋਕ ਦਿੱਤੀਅਾਂ ਜਾਂਦੀਅਾਂ ਹਨ ਤਾਂ ਉਨ੍ਹਾਂ ਦੇ ਲਈ ਘਰ ਚਲਾਉਣਾ ਵੀ ਔਖਾ ਹੋ ਜਾਂਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵਿਸ਼ੇਸਕਰ ਠੇਕਾ ਮੁਲਾਜ਼ਮਾਂ ਦਾ ਖਿਆਲ ਰੱਖਿਆ ਜਾਵੇ ਤਾਂ ਜੋ ਚੱਕਾ ਜਾਮ ਜਾਂ ਫਿਰ ਪ੍ਰਦਰਸ਼ਨ ਕਰਨ ਦੀ ਮੁਲਾਜ਼ਮਾਂ ਨੂੰ ਜ਼ਰੂਰਤ ਹੀ ਨਾ ਪਵੇ।