← ਪਿਛੇ ਪਰਤੋ
ਨਵੀਂ ਦਿੱਲੀ, 5 ਜਨਵਰੀ 2021 - ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੇ ਮੋਰਚੇ ਤੋਂ ਚਿੰਤਤ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਪੀ ਐਮ ਨਿਵਾਸ 'ਤੇ ਪੰਜਾਬ ਦੇ ਦੋ ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਨਾਲ ਮੀਟਿੰਗ ਇੱਕ ਲੰਮੀ ਮੀਟਿੰਗ ਕੀਤੀ . ਬਾਬੂਸ਼ਾਹੀ ਨਾਲ ਫ਼ੋਨ ਤੇ ਗੱਲਬਾਤ ਕਰਦੇ ਹੋਏ ਹਰਜੀਤ ਗਰੇਵਾਲ ਨੇ ਬੇਸ਼ੱਕ ਮੀਟਿੰਗ ਵਿਚ ਹੋਈ ਗੱਲਬਾਤ ਦਾ ਵੇਰਵਾ ਨਹੀਂ ਦਿੱਤਾ ਪਰ ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ 'ਚ ਹੋਈ ਹੈ। ਉਨ੍ਹਾਂ ਨੇ ਮੀਟਿੰਗ ਦੌਰਾਨ ਸਾਡਾ ਮਾਰਗ ਦਰਸ਼ਨ ਕੀਤਾ ਹੈ. ਉਨ੍ਹਾਂ ਪੁਰਾਣੀਆਂ ਯਾਦਾਂ ਵੀ ਤਾਜ਼ਾ ਕੀਤੀਆਂ . ਇਹ ਮੁਲਾਕਾਤ ਕਰੀਬ 2 ਘੰਟੇ ਤੱਕ ਚੱਲੀ .ਸਮਝਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਇਨ੍ਹਾਂ ਨੇਤਾਵਾਂ ਤੋਂ ਕਿਸਾਨ ਮੋਰਚੇ ਬਾਰੇ ਸਿੱਧੀ ਅਤੇ ਹਕੀਕੀ ਜਾਣਕਾਰੀ ਲੈਣਾ ਚਾਹੁੰਦੇ ਸਨ . ਹੁਣ ਦੇਖਣਾ ਹੋਵੇਗਾ ਕਿ ਇਸ ਮੀਟਿੰਗ ਤੋਂ ਬਾਅਦ 8 ਤਰੀਕ ਨੂੰ ਕਿਸਾਨਾਂ ਨਾਲ ਮੀਟਿੰਗ 'ਚ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਦਾ ਹੱਲ ਕਰਦੀ ਹੈ ਜਾਂ ਨਹੀਂ ?
Total Responses : 267