← ਪਿਛੇ ਪਰਤੋ
ਚੰਡੀਗੜ੍ਹ, 15 ਫਰਵਰੀ 2019 - ਕਸ਼ਮੀਰ 'ਚ ਹੋਏ ਅਤਿਵਾਦੀ ਹਮਲੇ ਕਾਰਨ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਅੱਧੇ ਘੰਟੇ ਲਈ ਮੁਲਤਵੀ ਕੀਤਾ ਗਿਆ। ਉਥੇ ਹੀ ਬਿਕਰਮ ਮਜੀਠੀਆ ਨੇ ਸਪੀਕਰ ਵਿਧਾਨ ਸਭਾ ਨੂੰ ਪੱਤਰ ਲਿਖਦਿਆਂ ਅਪੀਲ ਕੀਤੀ ਕਿ ਇਸ ਬੇਹੱਦ ਮੰਦਭਾਗੀ ਘਟਨਾ ਕਾਰਨ ਹਾਊਸ ਪੂਰੇ ਦਿਨ ਲਈ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ ਅਤੇ ਹਾਊਸ ਵੱਲੋਂ ਪਾਕਿਸਤਾਨ ਸਰਕਾਰ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਖਤ ਸ਼ਬਦਾਂ 'ਚ ਵਿਰੋਧ ਕਰਨਾ ਚਾਹੀਦਾ ਹੈ ਜੋ ਕਿ ਅਤਿਵਾਦੀ ਸੰਗਠਨਾਂ ਨੂੰ ਪਾਕਿਸਤਾਨ ਦੇਸ਼ 'ਚ ਪਨਾਹ ਦੇ ਰਹੇ ਹਨ।
Total Responses : 267