← ਪਿਛੇ ਪਰਤੋ
ਪੁਲਿਸ ਵਲੋਂ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਫਲੈਗ ਮਾਰਚ
ਦੀਪਕ ਜੈਨ
ਜਗਰਾਓਂ, 11 ਮਈ 2021 - ਕੋਰੋਨਾ ਵਰਗੀ ਜਾਨਲੇਵਾ ਬਿਮਾਰੀ ਕਾਰਨ ਸੂਬਾ ਸਰਕਾਰ ਵਲੋਂ ਕਰਫਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਕਈ ਉਪਰਾਲਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਜਗਰਾਓਂ ਪੁਲਿਸ ਦੇ ਡੀਐਸਪੀ ਟ੍ਰੈਫਿਕ ਅਨਿਲ ਕੁਮਾਰ ਭਨੋਟ ਦੀ ਅਗੁਆਈ ਵਿਚ ਫਲੈਗ ਮਾਰਚ ਕਢਕੇ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡੀਐਸਪੀ ਅਨਿਲ ਕੁਮਾਰ ਨੇ ਕਿਹਾ ਕਿ ਪੂਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਓਨਾ ਵਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਅਤੇ ਸਰਕਾਰੀ ਹਿਦਾਇਤਾਂ ਦਾ ਪਾਲਣ ਕਰਨ ਲਈ ਕਿਹਾ। ਡੀਐਸਪੀ ਭਨੋਟ ਨੇ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਮਾਸਕ ਜਰੂਰ ਪਹਿਨਿਆ ਜਾਵੇ ਜਾਵੇ ਅਤੇ ਹਰੇਕ ਤੋਂ ਦੋ ਗਜ ਦੀ ਦੂਰੀ ਬਣਾਕੇ ਰੱਖੀ ਜਾਵੇ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ।
Total Responses : 267