← ਪਿਛੇ ਪਰਤੋ
ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਦਿਤੀ ਸ਼ਰਧਾਂਜਲੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਰੋਹਿਤ ਗੁਪਤਾ ਬਟਾਲਾ(ਗੁਰਦਾਸਪੁਰ) : ਬਟਾਲਾ ਪੁਲਿਸ ਲਾਈਨ ਵਿਖੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ੋਗ ਪ੍ਰੇਡ ਰਹੀ 64 ਵੀ ਸ਼ਰਧਾਂਜਲੀ ਸਮਾਰੋਹ ਮੋਕੇ 117 ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਇਸ ਮੋਕੇ ਮੋਨ ਵਰਤ ਤੋਂ ਇਲਾਵਾ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਇਸ ਮੋਕੇ ਪੁਲੀਸ ਦੇ ਅਧਿਕਾਰੀਆਂ ਤੋਂ ਇਲਾਵਾ ਸਿਵਿਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮਜੂਦ ਰਹੇ ।
ਪੁਲਿਸ ਜਿਲਾ ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕੀ ਅੱਜ ਦੇ ਦਿਨ ਅਸੀਂ ਆਪਣੇ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਓਹਨਾ ਦੇ ਪਰਿਵਾਰ ਨਾਲ ਮਿਲਕੇ ਪਰਿਵਾਰ ਨੂੰ ਇਹ ਅਹਿਸਾਸ ਕਰਵਾਉਂਦੇ ਹਾਂ ਕੀ ਪੰਜਾਬ ਪੁਲੀਸ ਓਹਨਾ ਦਾ ਆਪਣਾ ਪਰਿਵਾਰ ਹੈ |
Total Responses : 137