← ਪਿਛੇ ਪਰਤੋ
ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਇਨਾਮੀ ਰਾਸ਼ੀ ਨਾਲ ਮੁੱਖ ਮੰਤਰੀ ਮਾਨ ਕਰਨਗੇ ਸਨਮਾਨ
ਚੰਡੀਗੜ੍ਹ, 17 ਅਗਸਤ 2024 - ਭਲਕੇ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਪੰਜਾਬ ਦੇ ਮੁੱਖ ਮੰਤਰੀ ਸਨਮਾਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਇਨਾਮੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ ਅਤੇ ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਬਿਨਾ ਪੈਰਿਸ ਉਲੰਪਿਕ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾਣਗੇ। ਖਿਡਾਰੀਆਂ ਨੂੰ ਕੁੱਲ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਸੈਕਟਰ 26 ਵਿਖੇ ਖਿਡਾਰੀਆਂ ਦਾ ਸਨਮਾਨ ਸਮਾਗਮ ਹੋਵੇਗਾ।
Total Responses : 25564