ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਮਨ ਕੀ ਬਾਤ' ਜ਼ੁਬਾਨ 'ਤੇ ਆਈ - ਪਿੰਕੀ
ਗੌਰਵ ਮਾਣਿਕ
ਫਿਰੋਜ਼ਪੁਰ 20 ਮਈ 2021 - ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ ਦੇ ਡੀਐਮ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦੀ ਭਾਸ਼ਣ ਦੌਰਾਨ ਜ਼ੁਬਾਨ ਕਿ ਖਿਸਕੀ ਵਿਰੋਧੀਆਂ ਨੂੰ ਤੰਜ ਕਸਨ ਦਾ ਮੌਕਾ ਮਿਲ ਗਿਆ , ਫਿਰੋਜ਼ਪੁਰ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਸਲੀ ਮਨ ਕੀ ਬਾਤ ਜ਼ੁਬਾਨ ਤੇ ਆ ਗਈ ਹੈ।
ਦਸ ਦਈਏ ਕਿ ਕੋਰੋਨਾ ਵਾਇਰਸ ਦੀ ਦੇਸ਼ ਭਰ ਵਿਚ ਤਬਾਹੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਕੋਰੋਨਾ ਦੇ ਵੱਧ ਰਹੇ ਕੇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਕੀਤੀ ਜਿਥੇ ਕੋਰੋਨਾ ਦੀ ਦੂਜੀ ਲਹਿਰ ਦਾ ਬਹੁਤ ਪ੍ਰਭਾਵ ਪਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀਆਂ ਅਤੇ ਡੀਐਮਜ਼ ਨਾਲ ਕੋਰੋਨਾ ਤੋਂ ਜ਼ਿਲ੍ਹਿਆਂ ਅਤੇ ਰਾਜਾਂ ਨੂੰ ਬਚਾਉਣ ਲਈ ਗੱਲਬਾਤ ਕੀਤੀ।
ਪਰ ਮੀਟਿੰਗ ਦੌਰਾਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ੁਬਾਨ ਖਿਸਕ ਗਈ ਅਤੇ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸਕਾਰਾਤਮਕ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਣੀ ਚਾਹੀਦੀ ਹੈ, ਬਸ ਫਿਰ ਕੀ ਸੀ ਵਿਰੋਧੀ ਆ ਦੇ ਨਿਸ਼ਾਨੇ ਤੇ ਆ ਗਏ, ਵਿਧਾਇਕ ਪਿੰਕੀ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਦੀ ਸਰਕਾਰ ਕੋਰੋਨਾ ਨੂੰ ਲੈ ਕੇ ਗੰਭੀਰ ਨਹੀਂ ਹੈ ਤੇ ਨਾ ਹੀ ਕੇਂਦਰ ਸਰਕਾਰ ਕੋਲ ਕੋਈ ਪਾਲਿਸੀ ਹੈ ਇਹ ਕਿਸ ਤਰ੍ਹਾਂ ਕੋਰੋਨਾ ਨਾਲ ਨਜਿੱਠਿਆ ਜਾਵੇ, ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਦੀ ਆਡ਼ ਵਿਚ ਆਪਣੀਆਂ ਸਾਰੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਜੋ ਅੱਜ ਪ੍ਰਧਾਨ ਮੰਤਰੀ ਦੀ ਜ਼ੁਬਾਨ ਖਿਸਕੀ ਹੈ। ਅਸਲ ਵਿੱਚ ਇਹ ਉਨ੍ਹਾਂ ਦੇ ਮਨ ਦੀ ਗੱਲ ਹੈ ਜੋ ਉਨ੍ਹਾਂ ਦੀ ਜ਼ੁਬਾਨ ਤੇ ਆ ਗਈ ਹੈ।