← ਪਿਛੇ ਪਰਤੋ
ਲੁਧਿਆਣਾ, 11 ਦਸੰਬਰ, 2016 : ਲੁਧਿਆਣਾ 'ਚ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਦੀ ਸਾਂਝੀ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਨੋਟ ਬੰਦੀ ਕਰ ਕੇ 8 ਲੱਖ ਕਰੋੜ ਰੁਪਏ ਦਾ ਘੋਟਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਆਮ ਲੋਕਾਂ ਦਾ ਜੋ ਵੀ ਨੁਕਸਾਨ ਉਹ ਮੋਦੀ ਸਰਕਾਰ ਨੂੰ ਭਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀਆਂ ਅਤੇ ਕਾਂਗਰਸ ਦਾ ਗੱਠਜੋੜ ਹੈ ਤੇ ਇਸੇ ਲਈ ਕੈਪਟਨ ਅਮਰਿੰਦਰ ਸਿੰਘ ਦਾ ਕੇਸ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ 40 ਲੱਖ ਨੌਜਵਾਨ ਨਸ਼ਾ ਕਰ ਰਹੇ ਹਨ ਤੇ ਉਨ੍ਹਾਂ ਦੀ ਸਰਕਾਰ ਆਉਣ 'ਤੇ 1 ਮਹੀਨੇ 'ਚ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ।
Total Responses : 267