ਰਵਿੰਦਰ ਸਿੰਘ ਬ੍ਰਹਮਪੁਰਾ ਪਿੰਡ ਫੈਲੋਕੇ ਵਿਖੇ ਵਰਕਰਾਂ ਦੇ ਨਾਲ ਲੋਕ ਸਭਾ ਚੋਣਾਂ ਤੇ ਵਿਚਾਰਸ਼ੁਮਾਰੀ ਕਰਦੇ ਹੋਏ।
ਪੰਜਾਬ ਕਾਂਗਰਸ ਸਰਕਾਰ ਕੋਲ ਝੂਠੇ ਲਾਰੇ ਲੱਪੇ ਲਾਉਣ ਤੋਂ ਸਿਵਾਏ ਹੋਰ ਕੋਈ ਮੁੱਦਾ ਨਹੀਂ: ਬ੍ਰਹਮਪੁਰਾ
ਤਰਨ ਤਾਰਨ 21 ਅਪ੍ਰੈਲ 2019: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਸਾਬਕਾ ਸਰਪੰਚ ਸੂਰਤਾਂ ਸਿੰਘ ਦੇ ਗ੍ਰਹਿ ਵਿਖੇ ਲੋਕ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕੀਤੀ। ਵਰਣਨਯੋਗ ਹੈ ਕਿ ਬੀਬੀ ਖਾਲੜਾ ਦੇ ਪਰਿਵਾਰ ਵਲੋਂ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕੀਤੀ ਗਈ ਸੀ ਜਿਸ ਲਈ ਸਾਰੀਆਂ ਹਮਖਿਆਲ ਪਾਰਟੀਆਂ ਸਹਿਯੋਗ ਕਰ ਰਹੀਆਂ ਹਨ।
ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੀ ਸ਼ਹਾਦਤ ਕਾਰਨ ਹੀ ਹਮਦਰਦੀ ਹੈ ਅਤੇ ਇਹ ਬਿਲਕੁਲ ਸਹੀ ਸਮਾਂ ਹੈ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਦਾ, ਜਿੰਨਾਂ ਪੰਜਾਬ ਨੂੰ ਬਰਬਾਦੀ ਦੇ ਕੰਢੇ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਇੱਕ ਬਹੁਤ ਪੁਰਾਣੀ ਰਵਾਇਤੀ ਪਾਰਟੀਆਂ ਹਨ ਜਿੰਨਾਂ ਨੇ ਸੂਬੇ ਦੇ ਲੋਕਾਂ ਨੂੰ ਸਵਾਏ ਬਰਬਾਦੀ ਦੇ ਇਲਾਵਾ ਹੋਰ ਕੁੱਝ ਨਹੀਂ ਦਿੱਤਾ। ਉਨ੍ਹਾਂ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਆਗੂ ਸੁਖਪਾਲ ਖਹਿਰਾ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਮੇਂ ਦੀ ਨਜਾਕਤ ਨੂੰ ਸਮਝ ਦੇ ਹੋਏ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਤਾਂ ਜੋ ਵੋਟਾਂ ਵੰਡੀਆਂ ਨਾ ਜਾ ਸਕੇ।
ਸ੍ਰ. ਬ੍ਰਹਮਪੁਰਾ ਨੇ ਇਸ ਮੌਕੇ ਦੇਸ਼ ਦੀ ਸੱਤਾਧਾਰੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਤੇ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਮੋਦੀ ਜੀ ਨੇ ਸਵਾਏ ਜੁਮਲਿਆਂ ਤੋਂ ਇਲਾਵਾ ਲੋਕਾਂ ਨੂੰ ਹੋਰ ਕੁੱਝ ਨਹੀਂ ਦਿੱਤਾ ਅਤੇ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਅਕਾਲੀ-ਭਾਜਪਾ ਬੁਰੀ ਤਰ੍ਹਾਂ ਨਾਲ ਹਾਰੇਗੀ। ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਦੇ ਤੇ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਦਾ ਭਾਰਤੀ ਚੋਣ ਕਮਿਸ਼ਨ ਵਲੋਂ ਤਬਾਦਲਾ ਕਰਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਵੀ ਬਾਦਲਾਂ ਵਲੋਂ ਕੀਤੇ ਗੁਨਾਹਾਂ ਵਿਚ ਭਾਈਵਾਲ ਹੈ ਜਿਸਨੂੰ ਸਮਾਂ ਆਉਣ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਿਰਫ਼ ਮੂਰਖ਼ ਬਣਾਇਆ ਹੈ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਵੱਡੇ ਲਾਰੇ ਲੱਪੇ ਲਗਾਏ ਸਨ ਜਿਸ ਲਈ ਪੰਜਾਬ ਦੇ ਲੋਕ ਇਹਨਾਂ ਸੰਸਦੀ ਚੋਣਾਂ ਵਿਚ ਕਾਂਗਰਸ ਨੂੰ ਬਾਹਰ ਦਾ ਰਸਤਾ ਦਿਖਾਉਣਗੇ ਜੋ ਕਿ ਅਤਿਅੰਤ ਸਚਾਈ ਹੈ। ਇਸ ਮੌਕੇ ਲੋਕਾਂ ਨੇ ਅਕਾਲੀ ਦਲ ਟਕਸਾਲੀ ਤੇ ਵਿਸ਼ਵਾਸ ਦੀ ਉਮੀਦ ਪ੍ਰਗਟਾਈ ਹੈ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਨਵੀਂ ਦਿਸ਼ਾ ਦੇ ਰਹੇ ਹਨ। ਇਸ ਮੌਕੇ ਸ੍ਰ. ਬ੍ਰਹਮਪੁਰਾ ਨੂੰ ਪਿੰਡ ਦੇ ਲੋਕਾਂ ਨੇ ਬੀਬੀ ਖਾਲੜਾ ਨੂੰ ਵੱਡੀ ਲੀਡ ਤੋਂ ਜਿਤਾ ਕੇ ਪਾਰਲੀਮੈਂਟ ਭੇਜਣ ਦਾ ਵਿਸ਼ਵਾਸ ਦਿੱਤਾ।
ਇਸ ਮੌਕੇ ਕਸ਼ਮੀਰ ਸਿੰਘ, ਗੁਲਜਾਰ ਸਿੰਘ ਮੈਂਬਰ, ਬਲਜਿੰਦਰ ਸਿੰਘ ਫੈਲੋਕੇ, ਨਿਸ਼ਾਨ ਸਿੰਘ ਮੈਂਬਰ, ਮੰਗਲ ਸਿੰਘ, ਡਾ: ਹਰਦੇਵ ਸਿੰਘ, ਮੇਜਰ ਸਿੰਘ, ਜਸਵੰਤ ਸਿੰਘ, ਮੁਖਤਾਰ ਸਿੰਘ, ਸੁੱਖਰਾਜ ਸਿੰਘ, ਗੁਰਪ੍ਰੀਤ ਸਿੰਘ,ਸੂਰਤਾ ਸਿੰਘ, ਚੰਨਣ ਸਿੰਘ, ਸਵਿੰਦਰ ਸਿੰਘ, ਗੁਰਭੇਜ ਸਿੰਘ, ਬਲਕਾਰ ਸਿੰਘ, ਮੰਗਾ ਸਿੰਘ, ਮੁਖਵਿੰਦਰ ਸਿੰਘ, ਸਵਿੰਦਰ ਸਿੰਘ, ਦਿਲਬਾਗ ਸਿੰਘ, ਭੋਲਾ ਸਿੰਘ ਆਦਿ ਵਿਸ਼ੇਸ਼ ਤੌਰ ਤੇ
ਹਾਜ਼ਰ ਸਨ।