ਬੰਗਾ 23 ਜੂਨ 2020: ਇਲਾਕੇ ਵਿਚ ਪਿਛਲੇ ਚਾਰ ਦਹਾਕੇ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਆਏ ਇਸ ਸਦੀ ਦੇ ਸਭ ਤੋਂ ਵੱਡੇ ਸੰਕਟ ਸਮੇਂ 24 ਘੰਟੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਅਤੇ ਹਸਪਤਾਲ ਵਿਖੇ ਕਰੋਨਾ ਵਾਇਰਸ ਕੋਵਿਡ-19 ਆਈਸੋਲੇਸ਼ਨ ਵਾਰਡ ਕਾਇਮ ਕਰਕੇ ਕੀਤੀ ਵਧੀਆ ਸੇਵਾ ਲਈ ਪ੍ਰਸ਼ਾਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਐਸ ਡੀ ਐਮ ਬੰਗਾ ਮੈਡਮ ਦੀਪਜੋਤ ਕੌਰ ਨੇ ਹਸਪਤਾਲ ਦੇ ਮੁੱਖ ਸੇਵਾਦਰ ਸæ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੂੰ ਸਨਮਾਨਿਤ ਕੀਤਾ। ਐਸ ਡੀ ਐਮ ਬੰਗਾ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਪ੍ਰਸ਼ਾਸ਼ਨ ਨੂੰ ਵਧੀਆ ਸਹਿਯੋਗ ਦੇਣ ਅਤੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਆਧੁਨਿਕ ਕਰੋਨਾ ਵਾਇਰਸ ਕੋਵਿਡ_19 ਆਈਸੋਲੇਸ਼ਨ ਵਾਰਡ ਬਣਾਉਣ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ। ਐਸ ਡੀ ਐਮ ਨੇ ਹਸਪਤਾਲ ਵੱਲੋਂ ਕੋਰੋਨਾ ਮਰੀਜ਼ਾਂ ਦੀ ਵਧੀਆ ਦੇਖ-ਭਾਲ ਅਤੇ ਹੋਰ ਪ੍ਰਬੰਧਾਂ ਲਈ ਧੰਨਵਾਦ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਸ. ਕਾਹਮਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਿਖਾਏ ਸੇਵਾ ਮਾਰਗ ਤੇ ਚੱਲਦੇ ਹੋਏ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਨਵਤਾ ਦੀ ਭਲਾਈ ਲਈ ਲੋੜਵੰਦ ਮਰੀਜ਼ਾਂ ਨੂੰ ਵਧੀਆ, ਸਸਤੀਆਂ ਅਤੇ ਇੰਟਰਨੈਸ਼ਨਲ ਪੱਧਰ ਦੀਆਂ ਮੈਡੀਕਲ ਸੇਵਾਵਾਂ ਦੇਣ ਲਈ ਹਸਪਤਾਲ ਦੀ ਸਥਾਪਨਾ ਕੀਤੀ ਸੀ, ਉਸ ਸੇਵਾ ਮਿਸ਼ਨ ਉੱਤੇ ਚੱਲਦੇ ਹੋਏ ਗੁਰੂ ਸਾਹਿਬਾਨ ਦਾ ਓਟ ਆਸਰਾ ਲੈਂਦੇ ਹੋਏ, ਕੋਰੋਨਾ ਮਹਾਂਮਾਰੀ ਵਾਲੇ ਇਸ ਔਖੇ ਸਮੇਂ ਦੌਰਾਨ ਲੋੜਵੰਦਾਂ ਮਰੀਜ਼ਾਂ ਨੂੰ 24 ਘੰਟੇ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਵਿਚ ਸਫਲ ਹੋਏ ਹਾਂ। ਹਸਪਤਾਲ ਵਿਖੇ ਹੁਣ ਕੋਰੋਨਾ ਵਾਇਰਸ ਕੋਵਿਡ-19 ਆਈਸੋਲੇਸ਼ਨ ਵਾਰਡ ਵਿਚ ਜ਼ਿਲਹੇ ਦੇ ਸਾਰੇ ਕਰੋਨਾ ਮਰੀਜਾਂ ਦਾ ਇਲਾਜ ਸਿਹਤ ਵਿਭਾਗ ਦੇ ਮੈਡੀਕਲ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਅਜੀਤਪਾਲ ਸਿੰਘ, ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ, ਡਾ. ਮਨੂ ਭਾਰਗਵ ਮੈਡੀਕਲ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਅਤੇ ਦਫਤਰੀ ਸਟਾਫ਼ ਹਾਜ਼ਰ ਸੀ।