ਕੁਲਵਿੰਦਰ ਸਿੰਘ
- ਦਿੱਲੀ ਦੇ ਜੰਤਰ ਮੰਤਰ 'ਤੇ ਧਰਨਾ ਦੇ ਰਹੇ ਕਾਂਗਰਸੀਆਂ ਵੱਲੋਂ ਕੀਤੀ ਗਈ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ
ਅੰਮ੍ਰਿਤਸਰ, 8 ਜਨਵਰੀ 2021 - ਅੱਜ ਦਿੱਲੀ ਦੇ ਜੰਤਰ ਮੰਤਰ ਤੇ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਜਸਬੀਰ ਸਿੰਘ ਡਿੰਪਾ ਐੱਮਪੀ ਖਡੂਰ ਸਾਹਿਬ ਗੁਰਜੀਤ ਸਿੰਘ ਔਜਲਾ ਐੱਮਪੀ ਅੰਮ੍ਰਿਤਸਰ ਰਵਨੀਤ ਬਿੱਟੂ ਐੱਮ ਪੀ ਲੁਧਿਆਣਾ ਕੁਲਜੀਤ ਸਿੰਘ ਜ਼ੀਰਾ ਐਮਐਲਏ ਰਾਜ ਕੰਵਲਪ੍ਰੀਤ ਸਿੰਘ ਲੱਕੀ ਅਤੇ ਹੋਰ ਕਾਂਗਰਸੀਆਂ ਵੱਲੋਂ ਪ੍ਰਿਯੰਕਾ ਗਾਂਧੀ ਦੇ ਗ੍ਰਹਿ ਨਿਵਾਸ ਤੇ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ ਗਈ।
ਇਸਦੇ ਬਾਰੇ ਗੱਲਬਾਤ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਪ੍ਰਿਯੰਕਾ ਗਾਂਧੀ ਹੁਣ ਤੱਕ ਕਰੀਬਨ 60 ਕਿਸਾਨ ਜੋ ਕਿ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਨੂੰ ਲੈ ਕੇ ਕਾਫੀ ਚਿੰਤਤ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਦੇ ਨਾਲ ਅੱਜ ਚਰਚਾ ਹੋਈ ਔਜਲਾ ਦੇ ਅਨੁਸਾਰ ਪ੍ਰਿਯੰਕਾ ਗਾਂਧੀ ਨੇ ਕਿਹਾ ਹੈ ਕਿ ਜਲਦੀ ਹੀ ਅਗਰ ਕੇਂਦਰ ਸਰਕਾਰ ਕਿਸਾਨੀ ਮਸਲੇ ਦਾ ਹੱਲ ਨਹੀਂ ਕੱਢਦੀ ਤਾਂ ਕਾਂਗਰਸ ਪਾਰਟੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਅਗਵਾਈ ਵਿੱਚ ਵੱਡਾ ਸੰਘਰਸ਼ ਵਿੱਢੇਗਾ ਅਤੇ ਕਿਸਾਨਾਂ ਨੂੰ ਪੂਰੇ ਦੇਸ਼ ਵਿਚ ਨਿਆਂ ਦਿਵਾਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸੰਘਰਸ਼ ਇਕੱਲਾ ਕਿਸਾਨਾਂ ਦਾ ਨਹੀਂ ਬਲਕਿ ਪੂਰੇ ਦੇਸ਼ ਦਾ ਹੈ ਜਿਸ ਵਿੱਚ ਸ਼ਹਿਰ ਵਾਸੀ ਅਤੇ ਵਪਾਰੀ ਵੀ ਸ਼ਾਮਲ ਹਨ।