ਪ੍ਰੋ. ਚੰਦੂਮਾਜਰਾ ਨੇ ਘਰ ਘਰ ਜਾ ਕੇ ਵੋਟਰਾਂ ਨਾਲ ਗੱਲਬਾਤ ਕੀਤੀ
ਮੋਹਾਲੀ 31 ਮਈ 2024 - ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸੀਨੀਅਰ ਅਕਾਲੀ ਨੇਤਾ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਾਲੀ ਦੇ ਵੱਖ ਵੱਖ ਸੈਕਟਰਾਂ ਅਤੇ ਸੁਸਾਇਟੀਆਂ ਵਿੱਚ ਘਰ ਘਰ ਜਾ ਕੇ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।
ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਸ਼ਹਿਰ ਉੱਪਰ ਮਾਣ ਹੈ ਅਤੇ ਇੱਥੇ ਦੇ ਵਸ਼ਿੰਦੇ ਹੋਣ ਦੇ ਨਾਂ ਤੇ ਉਹ ਵੋਟਰਾਂ ਉੱਪਰ ਆਪਣਾ ਵਧੇਰੇ ਹੱਕ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਹਰ ਖੁਸ਼ੀ ਗ਼ਮੀ ਦੇ ਮੌਕੇ ਅਤੇ ਹੋਰ ਪ੍ਰੋਗਰਾਮਾਂ ਵਿੱਚ ਅਕਸਰ ਮਿਲਦੇ ਰਹਿੰਦੇ ਹਨ, ਪਰ ਇਹ ਇੱਕ ਖ਼ਾਸ ਮੌਕਾ ਹੈ ਇਸ ਲਈ ਸਾਰੇ ਵੋਟਰਾਂ ਨੂੰ ਜਮਹੂਰੀਅਤ ਦੇ ਇਸ ਉਤਸਵ ਵਿੱਚ ਸ਼ਾਮਿਲ ਹੋ ਕੇ ਆਪਣੀ ਪੰਜਾਬ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ। ਪ੍ਰੋ ਚੰਦੂਮਾਜਰਾ ਨੇ ਕਿਹਾ ਇਹ ਤਾਂ ਹੀ ਸੰਭਵ ਹੈ ਜੇ ਆਮ ਲੋਕ ਉਨ੍ਹਾਂ ਨੂੰ ਚੋਣਾਂ ਵਿੱਚ ਵੱਡੀ ਜਿੱਤ ਦਬਾਉਣਗੇ। ਇਸ ਮੌਕੇ ਮੋਹਾਲੀ ਤੋਂ ਹਲਕਾ ਇੰਚਾਰਜ਼ ਪਰਵਿੰਦਰ ਸਿੰਘ ਸੋਹਾਣਾ ਵੀ ਉਨ੍ਹਾਂ ਨਾਲ ਮੌਜੂਦ ਸਨ।