ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਸ਼ੁਰੂ
ਚੰਡੀਗੜ੍ਹ, 27 ਅਕਤੂਬਰ 2021 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ ਤੋਂ ਅਹਿਮ ਹੈ।
ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਸੂਬੇ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗ ਰਹੀ ਅਤੇ ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਹੈ। ਉਹਨਾਂ ਨੇ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਅਤੇ ਕਿਹਾ ਕਿ ਪੰਜਾਬ ਪੁਲਿਸ ਨੂੰ ਬੀ.ਐੱਸ.ਐੱਫ. ਦੀ ਮਦਦ ਦੀ ਲੋੜ ਹੈ। ਨਾਲ ਹੀ ਉਹਨਾਂ ਕਿਹਾ ਕਿ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਜਲਦੀ ਹੀ ਆਪਣੀ ਨਵੀਂ ਪਾਰਟੀ ਬਣਾਉਣਗੇ। ਅਤੇ ਕਿਹਾ ਕੇ ਜਲਦੀ ਹੀ ਆਪਣੀ ਪਾਰਟੀ ਦਾ ਐਲਾਨ ਕਰਾਂਗਾ। ਹਾਲਾਂਕਿ, ਮੈਂ ਨਾਮ ਦਾ ਫੈਸਲਾ ਨਹੀਂ ਕੀਤਾ ਹੈ। ਸਾਡੇ ਵਕੀਲ ਭਾਰਤ ਦੇ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲੈਣ ਲਈ ਇਸ 'ਤੇ ਕੰਮ ਕਰ ਰਹੇ ਹਨ। ਅਸੀਂ ਚੋਣ ਨਿਸ਼ਾਨ ਲਈ ਅਰਜ਼ੀ ਵੀ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਅਤੇ ਢੀਂਡਸਾ ਦੀ ਜਥੇਬੰਦੀ (ਸ਼੍ਰੋਮਣੀ ਅਕਾਲੀ ਦਲ) ਨੂੰ ਛੱਡ ਕੇ, ਮੈਂ ਸੀਟ ਵੰਡ ਬਾਰੇ ਕਿਸੇ ਨਾਲ ਗੱਲ ਨਹੀਂ ਕੀਤੀ ਹੈ।
ਕਾਂਗਰਸ ਤੋਂ ਅਸਤੀਫਾ ਦੇਣ 'ਤੇ ਉਨ੍ਹਾਂ ਕਿਹਾ, "ਲਗਭਗ 52 ਸਾਲ ਹੋ ਗਏ ਹਨ, ਮੈਂ ਕਾਂਗਰਸ 'ਚ ਹਾਂ। ਕੁਝ ਦਿਨ ਹੋਰ ਇੱਥੇ ਰਹਿਣ ਨਾਲ ਕੋਈ ਫਰਕ ਨਹੀਂ ਪਵੇਗਾ।"
ਉਨ੍ਹਾਂ ਕਿਹਾ ਕਿ ਉਹ ਰਾਸ਼ਟਰੀ ਸੁਰੱਖਿਆ ਦੇ ਮਾਮਲੇ ਅਤੇ ਹੋਰ ਮੁੱਦਿਆਂ 'ਤੇ ਚਰਚਾ ਕਰਨ ਲਈ ਭਲਕੇ (28 ਅਕਤੂਬਰ) ਨੂੰ ਮੁੜ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।
ਵੀਡੀਓ ਦੇਖੋ:
https://www.facebook.com/BabushahiDotCom/videos/350895043500255