ਗੁਰਦਾਸਪੁਰ, 27 ਅਪ੍ਰੈਲ 2019 - ਸਵਰਨ ਸਲਾਰੀਆ ਵੱਲੋਂ ਆਜ਼ਾਦ ਚੋਣ ਲੜਨ ਦੀਆਂ ਚੱਲ ਰਹੀਆਂ ਅਫਵਾਹਾਂ ਨੂੰ ਉਸ ਸਮੇਂ ਵਿਰਾਮ ਲੱਗਾ ,ਜਦੋਂ ਸਵਰਨ ਸਲਾਰੀਆ ਨੇ ਭਾਜਪਾ ਵਿਚ ਰਹਿ ਕੇ ਅਕਾਲੀ -ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦਾ ਐਲਾਨ ਕਰ ਦਿੱਤਾ।
ਸਵਰਨ ਸਲਾਰੀਆ ਨੇ ਅੱਜ ਆਪਣੇ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਸ਼ਕਤੀ ਪ੍ਰਦਰਸ਼ਨ ਕਰਕੇ ਇਹ ਐਲਾਨ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਉਹ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇਖਣਾ ਚਾਹੁੰਦਾ ਹਨ।
ਇਸ ਤੋਂ ਪਹਿਲਾ ਅੱਜ ਸਵੇਰੇ ਲੋਕ ਸਭਾ ਚੋਣਾਂ ਦੇ ਲਈ ਭਾਜਪਾ ਤੋਂ ਟਿਕਟ ਨਾ ਮਿਲਣ ‘ਤੇ ਨਾਰਾਜ਼ ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਵੀ ਅਪਣਾ ਸਮਰਥਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਹੈ।