ਨਵੀਂ ਦਿੱਲੀ, 18 ਮਈ 2019 - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਨੇ ਵੀਡੀੳ ਸੰਦੇਸ਼ ਰਾਹੀਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਮੇਰਾ ਸ਼ਹਿਰ ਹੈ ਤੇ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਇਥੇ ਹੀ ਆ ਕੇ ਵੱਸਿਆ ਸੀ।
ਡਾ. ਮਨਮੋਹਣ ਸਿੰਘ ਨੇ ਕਿਹਾ ਕਿ ਉਹ ਇਸ ਵਾਰ ਚੋਣ ਪ੍ਰਚਾਰ 'ਚ ਅੰਮ੍ਰਿਤਸਰ ਨਹੀਂ ਪੁੱਜ ਸਕੇ। ਇਸੇ ਕਰਕੇ ਉਹ ਸਾਰੇ ਵੋਟਰਾਂ ਨੂੰ ਹੁਣ ਪੁਰਜ਼ੋਰ ਅਪੀਲ ਕਰਦੇ ਹਨ ਕਿ ਆਪਣੀ ਇੱਕ ਇੱਕ ਵੋਟ ਕਾਂਗਰਸ ਨੂੰ ਪਾ ਕੇ ਗੁਰਜੀਤ ਸਿੰਘ ਔਜਲਾ ਨੂੰ ਜਿਤਾਉਣ।
ਇਸ ਤੋਂ ਪਹਿਲਾਂ ਡਾ. ਮਨਮੋਹਣ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਵੋਟ ਪਾਉਣ ਦੀ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਸੀ।