ਤਰਨਤਾਰਨ, 7 ਅਗਸਤ 2020 - ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜ਼ਹਿਰੀਲੀ ਸ਼ਰਾਬ ਦੇ ਨਾਲ ਮਰਨ ਵਾਲਿਆਂ ਪੀੜਤ ਪਰਿਵਾਰਾਂ ਲਈ ਹੇਠਾਂ ਦਿੱਤੇ ਐਲਾਨ ਕੀਤੇ, ਹੁਣ ਤੱਕ ਜ਼ਹਿਰੀਲੀ ਸ਼ਾਰਬ ਨਾਲ 121 ਮੌਤਾਂ ਹੋ ਚੁੱਕੀਆਂ ਹਨ...
- ਪੀੜਤ ਪਰਿਵਾਰਾਂ ਲਈ 5-5 ਲੱਖ ਦੀ ਮਦਦ ਦਾ ਐਲਾਨ
- ਜਿਨ੍ਹਾਂ ਦੇ ਮਕਾਨ ਪੱਕੇ ਹਨ ਉਨ੍ਹਾਂ ਦੇ ਮਕਾਨ ਪੱਕੇ ਕੀਤੇ ਜਾਣਗੇ
- ਪੀੜਤ ਪਰਿਵਾਰਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ
- ਜਿਨ੍ਹਾਂ ਪੀੜਤ ਪਰਿਵਾਰਾਂ ਨੂੰ ਪੈਨਸ਼ਨ ਨਹੀਂ, ਉਨ੍ਹਾਂ ਲਈ ਪੈਨਸ਼ਨ ਦਾ ਵੀ ਪ੍ਰਬੰਧ ਕੀਤਾ ਜਾਏਗਾ
- 43 ਪਰਿਵਾਰਾਂ ਦਾ ਮਗਨਰੇਗਾ ਕਾਰਡ ਬਣਾਉਣ ਦਾ ਐਲਾਨ
- ਸਾਰਿਆਂ ਨੂੰ ਸਰਬੱਤ ਸਿਹਤ ਬੀਮੇ 'ਚ ਕਵਰ ਕੀਤਾ ਜਾਏਗਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਹੋਏ ਹਨ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਝਾਂ ਕੀਤਾ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ 'ਚ ਵਾਧਾ ਕਰ ਦਿੱਤਾ ਹੈ ਪਹਿਲਾਂ ਸਰਕਾਰ ਵੱਲੋਂ 2-2 ਲੱਖ ਦੀ ਮਦਦ ਦਾ ਐਲਾਨ ਕੀਤਾ ਸੀ ਪਰ ਜੋ ਕਿ ਹੁਣ 5 ਲੱਖ ਕਰ ਦਿੱਤੀ ਗਈ ਹੈ।
ਕੈਪਟਨ ਨੇ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਸੀ ਇਹ ਥੋੜੇ ਜਿਹੇ ਮੁਨਾਫੇ ਲਈ ਕਤਲ ਹੋਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤ ਪਰਿਵਾਰਾਂ ਨੂੰ ਇਨਸਾਫ ਜ਼ਰੂਰ ਮਿਲੇਗਾ ਅਤੇ ਜਾਂਚ 'ਚ ਜੋ ਵੀ ਦੋਸ਼ੀ ਹੋਇਆ ਬਖਸ਼ਿਆ ਨਹੀਂ ਜਾਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਦਾ ਵੀ ਨਾਂਅ ਲੈਣਾਂ ਉਚਿੱਤ ਨਹੀਂ।