ਰਵੀ ਜੱਖੂ
ਸਿੰਘੂ ਬਾਰਡਰ, 21 ਦਸੰਬਰ 2020 - ਕਿਸਾਨ ਅੰਦੋਲਨ ਦੇ 26ਵੇਂ ਦਿਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੁੱਤੀ ਸਰਕਾਰ ਨੂੰ ਜਗਾਉਣ ਲਈ ਭੁੱਖ ਹੜਤਾਲ ਰੱਖਣ ਦੇ ਲਏ ਫੈਸਲੇ 'ਤੇ ਅੱਜ ਸੋਮਵਾਰ ਨੂੰ ਵੱਖੋ ਵੱਖਰੀਆਂ ਜਥੇਬੰਦੀਆਂ ਨਾਲ ਸਬੰਧਤ ਕੁੱਲ 11 ਕਿਸਾਨ ਆਗੂਆਂ ਨੇ ਭੁੱਖ ਹੜਤਾਲ ਰੱਖੀ।
ਕਿਸਾਨਾਂ ਵੱਲੋਂ ਬੀਤੇ ਦਿਨੀਂ ਐਲਾਨ ਕੀਤਾ ਗਿਆ ਸੀ ਕਿ ਹਰ ਰੋਜ਼ 11 ਕਿਸਾਨ ਆਗੂ 24 ਘੰਟਿਆਂ ਲਈ ਭੁੱਖ ਹੜਤਾਲ ਰੱਖਿਆ ਕਰਨਗੇ ਤੇ ਅਗਲੇ ਦਿਨ ਹੋਰ 11 ਆਗੂਆਂ ਦਾ ਪੈਨਲ ਭੁੱਖ ਹੜਤਾਲ 'ਤੇ ਬੈਠਿਆ ਕਰੇਗਾ।
ਕਿਸਾਨ ਆਗੂਆਂ ਦੀ ਸੂਚੀ ਹੇਠ ਪੜ੍ਹ ਸਕਦੇ ਹੋ।
1) ਜੈ ਕਿਸਾਨ ਅੰਦੋਲਨ ਦੇ ਰਵਿੰਦਰਪਾਲ ਕੌਰ ਗਿੱਲ
2) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂ ਪੁਰ ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ
3) ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾ
3) ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ
4) ਪੰਜਾਬ ਕਿਸਾਨ ਯੂਨੀਅਨ ਦੇ ਸੁਬਾਈ ਆਗੂ ਬੂਟਾ ਸਿੰਘ ਚੱਕਰ
5) ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ਼ ਸਤਨਾਮ ਸਿੰਘ ਅਜਨਾਲਾ
6) ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਵਤਾਰ ਸਿੰਘ ਕੌਰਜੀਵਾਲਾ
7) ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ
8) ਦੁਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਬੀਰ ਸਿੰਘ ਚੌਹਾਨ
9) ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ
10ਕੁੱਲ ਹਿੰਦ ਕਿਸਾਨ ਸਭਾ (ਪੁੰਨਾਵਾਲ ) ਦੇ ਬਲਜੀਤ ਸਿੰਘ
11) ਲੋਕ ਇਨਸਾਫ ਵੈਲਫੇਅਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ