ਪੜ੍ਹੋ...ਕੋਰੋਨਾ ਨੂੰ ਲੈ ਕੇ ਜ਼ਿਲ੍ਹਾ ਲੁਧਿਆਣਾ ਦਾ ਹਾਲ
ਲੁਧਿਆਣਾ, 23 ਮਾਰਚ,2021: ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 5106 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 31430 ਮਰੀਜ਼ਾਂ ਵਿਚੋਂ 89.64% (28174 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 5106 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2167 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 28174 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 412 ਮਰੀਜ਼ (364 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 48 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 755127 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 754912 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 718486 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 215 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 28174 ਹੈ, ਜਦਕਿ 4996 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 11 ਮੌਤਾਂ ਦੀ ਪੁਸ਼ਟੀ ਹੋਈ ਹੈ (4 ਜ਼ਿਲ੍ਹਾ ਲੁਧਿਆਣਾ, 1 ਫਤਿਹਗੜ੍ਹ ਸਾਹਿਬ, 1 ਨਵਾਂਸ਼ਹਿਰ, 1 ਸੰਗਰੂਰ, 1 ਫਿਰੋਜ਼ਪੁਰ, 1 ਬਰਨਾਲਾ ਅਤੇ 2 ਜ਼ਿਲ੍ਹਾ ਜਲੰਧਰ ਨਾਲ ਸਬੰਧ ਹਨ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1089 ਅਤੇ 559 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 63002 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3951 ਵਿਅਕਤੀ ਇਕਾਂਤਵਾਸ ਹਨ। ਅੱਜ 390 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।