ਚੰਡੀਗੜ੍ਹ, 30 ਦਸੰਬਰ 2018 - ਪੰਜਾਬ 'ਚ ਪੰਚਾਇਤੀ ਚੋਣਾਂ ਅੱਜ ਐਤਵਾਰ 30 ਦਸੰਬਰ ਨੂੰ ਸਵੇਰ 8 ਵਜੇ ਤੋਂ ਪੈਣੀਆਂ ਸ਼ੁਰੂ ਹੋਣਗੀਆਂ। ਜਿਸ ਨੂੰ ਲੈ ਕੇ ਚੋਣ ਪਾਰਟੀਆਂ ਸ਼ਨੀਵਾਰ ਨੂੰ ਹੀ ਪਿੰਡਾਂ 'ਚ ਲੱਗੇ ਪੋਲਿੰਗ ਬੂਥਾਂ 'ਤੇ ਪਹੁੰਚ ਗਈਆਂ ਹਨ। ਪੰਚਾਇਤ ਚੋਣਾਂ ਕਰਾਉਣ ਲਈ 85 ਹਜ਼ਾਰ ਚੋਣ ਸਟਾਫ਼ ਦੀ ਡਿਊਟੀ ਲਾਈ ਗਈ ਹੈ। ਚੋਣ ਬੇਨਿਯਮੀਆਂ ਮਾਮਲੇ 'ਚ ਦਸੂਹਾ ਦੇ ਐਸ.ਡੀ.ਐਮ, ਬੀਡੀਪੀਓ, ਟਾਂਡਾ ਦੇ ਨਾਇਬ ਤਹਿਸੀਲਦਾਰ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਇਹਨਾਂ ਖਿਲਾਫ ਚੋਣ ਕਮਿਸ਼ਨ ਨੇ ਸਖਤ ਕਾਰਵਾਈ ਦੀ ਸਿਫਾਰਿਸ਼ ਵੀ ਕੀਤੀ ਸੀ ਜਿਸ 'ਚੋਂ ਮਾਨਸਾ ਦੇ ਸਬ ਡਵੀਜ਼ਨਲ ਇੰਜੀਨੀਅਰ ਨੂੰ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਮੁਅੱਤਲ ਵੀ ਕਰ ਦਿੱਤਾ ਹੈ।
ਪੰਚਾਇਤ ਚੋਣਾਂ ਲਈ 1,27,87,395 ਵੋਟਰ ਹਨ ਜਿੰਨ੍ਹਾਂ 'ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ। 13276 ਪੰਚਾਇਤਾਂ 'ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ। ਸਰਪੰਚੀ ਦੀਆਂ 8913 ਸੀਟਾਂ ਲਈ 22801 ਤੇ ਪੰਚੀ ਲਈ 76960 ਉਮੀਦਵਾਰ ਚੋਣ ਮੈਦਾਨ 'ਚ ਹਨ। ਸੂਬੇ 'ਚ ਪੰਚਾਇਤ ਚੋਣਾਂ ਲਈ 17,268 ਪੋਲਿੰਗ ਬੂਥ ਬਣਾਏ ਗਏ ਹਨ।