← ਪਿਛੇ ਪਰਤੋ
ਸ਼੍ਰੀਨਗਰ, 13 ਜੁਲਾਈ, 2017 : ਯੂਨਾਈਟਿਡ ਸਿੱਖ ਕਾਉਂਸਲਿੰਗ ਦੇ ਮੈਂਬਰਾਂ ਨੇ ਅੱਜ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਸਕੂਲਾਂ ਪਾਠਕਰਮ 'ਚ ਸ਼ਾਮਲ ਨਾ ਕੀਤੇ ਜਾਣ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਾਉਂਸਲਿੰਗ ਦੇ ਮੈਂਬਰਾਂ ਨੇ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਆਪਣੀ ਨਾਰਾਜ਼ਗੀ ਪ੍ਰਗਟਾਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬੀ ਭਾਸ਼ਾ ਨਾਲ ਭੇਦਭਾਵ ਕਰਨ 'ਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਾਉਂਸਲਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਕੀਤਾ। ਉਨ੍ਹਾਂ ਸੂਬਾ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਤੇ ਸਰਕਾਰ ਨੇ ਸਾਜਿਸ਼ ਤਹਿਤ ਪੰਜਾਬੀ ਭਾਸ਼ਾ ਨੂੰ ਸਕੂਲਾਂ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਪਾਠਕਰਮ ਵਿਚ ਸ਼ਾਮਲ ਨਾ ਕੀਤਾ ਜਾਵੇਗਾ ਤਾਂ ਉਹ ਲੋਕ ਚੁੱਪ ਨਹੀਂ ਬੈਠਣਗੇ ਅਤੇ ਅੰਦੋਲਨ ਕਰਨਗੇ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਹਾਈਵੇ 'ਤੇ ਉੱਤਰੇ ਪ੍ਰਦਾਸ਼ਨਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਉੱਚ ਅਧਿਕਾਰੀਆਂ ਅਤੇ ਆਗੂਆਂ ਨਾਲ ਇਸ ਬਾਰੇ ਗੱਲ ਕਰਨਗੇ। ਇਸ ਤੋਂ ਬਾਅਦ ਹਾਈਵੇ 'ਤੇ ਅਵਾਜਾਈ ਸੇਵਾ ਬਹਾਲ ਹੋਈ।
Total Responses : 267