ਪੰਜਾਬ ਪਰਤਣ ਵਾਲੇ ਨਾਗਰਿਕ ਟੈਸਟ ਨੈਗੇਟਿਵ ਆਉਣ 'ਤੇ ਭੇਜੇ ਜਾਣਗੇ ਘਰ
ਚੰਡੀਗੜ, 29 ਅਪ੍ਰੈਲ, 2020 : ਪੰਜਾਬ ਦੇ ਸਿਹਤ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਜੋ ਨਾਗਰਿਕ ਦੂਜੇ ਰਾਜਾਂ ਤੋਂ ਵਾਪਸ ਪੰਜਾਬ ਪਰਤ ਰਹੇ ਹਨ ਤੇ ਉਹਨਾਂ ਦਾ ਕੋਰੋਨਾ ਟੈਸਟ ਨੈਗੇਟਿਵ ਪਾਇਆ ਜਾਂਦਾ ਹੈ ਤਾਂ ਉਹਨਾਂ ਨੂੰ ਆਪੋ ਆਪਣੇ ਘਰਾਂ ਨੂੰ ਵਾਪਸ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ।
ਵਿਭਾਗ ਵੱਲੋਂ ਜਾਰੀ ਇਕ ਹੁਕਮ ਮੁਤਾਬਕ ਅਨੁਸਾਰ ਜੇਕਰ ਕਿਸੇ ਵਿਅਕਤੀ ਵਿਚ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸਨੂੰ ਜ਼ਿਲ•ਾ ਸਿਹਤ ਕੇਂਦਰ ਜਾਂ ਫਿਰ ਆਈਸੋਲੇਸ਼ਨ ਕੇਂਦਰ ਵਿਚ ਲਿਆਂਦਾ ਜਾਵੇਗਾ। ਜੇਕਰ ਕਿਸੇ ਵਿਅਕਤੀ ਦਾ ਕੋਰੋਨਾ ਟੈਸਟ ਨੈਗੇਟਿਵ ਆਉਂਦਾ ਹੈ ਤਾਂ ਫਿਰ ਉਸਨੂੰ ਘਰ ਵਾਪਸ ਭੇਜ ਦਿੱਤਾ ਜਾਵੇਗਾ ਪਰ ਉਸਨੂੰ ਲਾਜ਼ਮੀ ਸਮੇਂ ਅਨੁਸਾਰ ਘਰ ਵਿਚ ਇਕਾਂਤਵਾਸ ਕੀਤਾ ਜਾਵੇਗਾ।
ਹੁਕਮ ਲਈ ਨਾਲ ਨੱਥੀ ਹੁਕਮਾਂ ਦੀ ਕਾਪੀ ਪੜੋ :