ਚੰਡੀਗੜ੍ਹ, 28 ਮਾਰਚ 2020 - ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਹਨਤ ਰੰਗ ਲਿਆ ਰਹੀ ਲੱਗ ਰਹੀ ਹੈ ਅਤੇ ਕੋਰੋਨਾ ਵਾਇਰਸ 'ਤੇ ਹੁਣ ਲਗਾਮ ਲੱਗਦੀ ਨਜ਼ਰ ਆ ਰਹੀ ਹੈ ਅੱਜ ਸ਼ਨੀਵਾਰ ਸ਼ਾਮ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਰੀਜ਼ ਸਾਹਮਣੇ ਨਹੀਂ ਆਇਆ। ਪੜ੍ਹੋ ਪੂਰੀ ਰਿਪੋਰਟ...
ਮੀਡੀਆ ਬੁਲੇਟਿਨ-28-03-2020
ਕੋਵਿਡ-19(ਕੋਰੋਨਾ ਵਾਇਰਸ): ਪੰਜਾਬ
- ਪੰਜਾਬ ਵਿੱਚ ਕੋਵਿਡ-19 ਦਾ ਕੋਈ ਨਵਾਂ ਪਾਜ਼ੇਵਿਟ ਕੇਸ ਸਾਹਮਣੇ ਨਹੀਂ ਆਇਆ ਹੈ।
- ਅੰਮ੍ਰਿਤਸਰ ਵਿਖੇ ਦਾਖ਼ਲ ਹੁਸ਼ਿਆਰਪੁਰ ਦੇ ਇੱਕ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਉਸਨੂੰ ਹਸਪਤਲ 'ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ।
- ਸਾਰੇ ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਇਨਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।
ਟੀਮਾਂ ਨਿਗਰਾਨੀ ਕਰ ਰਹੀਆਂ ਹਨ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ